ਬਾਪੂ ਬਲਬੀਰ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ

ਬਾਪੂ ਬਲਬੀਰ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ

ਸੈਕਰਾਮੈਂਟੋ/ਬਿਊਰੋ ਨਿਊਜ਼
ਪੰਜਾਬ ਮੇਲ ਯੂ.ਐੱਸ.ਏ. ਅਖਬਾਰ ਦੇ ਮੁੱਖ ਸੰਪਾਦਕ ਦੇ ਪਿਤਾ ਸ. ਬਲਬੀਰ ਸਿੰਘ ਰੰਧਾਵਾ, ਜਿਹੜੇ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਬਖਸ਼ੀ ਉਮਰ ਭੋਗ ਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਸਨ,ਦਾ ਸਸਕਾਰ ਬੀਤੇ ਦਿਨ ਇਥੇ ਕਰ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਵਿਛੜੀ ਰੂਹ ਦੇ ਦਰਸ਼ਨ ਕੀਤੇ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ੀ
ਇਸ ਮੌਕੇ ਗੁਰਦੁਆਰਾ ਸਾਹਿਬ ਫੇਅਰਫੀਲਡ, ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਸੈਕਰਾਮੈਂਟੋ, ਗੁਰਦੁਆਰਾ ਸਾਹਿਬ ਰੋਜ਼ਵਿਲ, ਗੁਰਦੁਆਰਾ ਸਾਹਿਬ ਸੈਲਮਾ, ਗੁਰਦੁਆਰਾ ਸਾਹਿਬ ਫਰਿਜ਼ਨੋ, ਗੁਰਦੁਆਰਾ ਸਾਹਿਬ ਯੂਬਾ ਸਿਟੀ, ਗੁਰਦੁਆਰਾ ਸਾਹਿਬ ਫਰੀਮਾਂਟ, ਗੁਰਦੁਆਰਾ ਸਾਹਿਬ ਲੋਡਾਈ, ਗੁਰਦੁਆਰਾ ਸਾਹਿਬ ਮੁਡੈਸਟੋ, ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ, ਕੋਹਿਨੂਰ ਕਲੱਬ, ਇੰਡਸ ਵੈਲੀ ਚੈਂਬਰ ਆਫ ਕਾਮਰਸ, ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ, ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ, ਕੈਲੀਫੋਰਨੀਆ, ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ, ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ,  ਯੂਨਾਈਟਿਡ ਸਪੋਰਟਸ ਕਲੱਬ, ਹਰਿਆਣਾ ਅਮਰੀਕਨ ਐਸੋਸੀਏਸ਼ਨ, ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ, ਡਾਇਮੰਡ ਕਲੱਬ ਆਫ ਕੈਲੀਫੋਰਨੀਆ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਪੰਜਾਬੀ ਸਾਹਿਤ ਸਭਾ, 21 ਇੰਟਰਨੈਸ਼ਨਲ ਦੇ ਮੈਂਬਰਾਂ ਤੋਂ ਇਲਾਵਾ ਅਸੈਂਬਲੀ ਮੈਂਬਰ ਐਸ਼ ਕਾਲੜਾ ਵੀ ਹਾਜ਼ਰ ਸਨ।
ਅਸੈਂਬਲੀ ਮੈਨ ਜਿਮ ਕੂਪਰ ਅਤੇ ਮੇਅਰ ਸਟੀਵ ਲੀ ਨੇ ਆਪਣੇ ਸ਼ੋਕ ਸੰਦੇਸ਼ ਰੰਧਾਵਾ ਪਰਿਵਾਰ ਨੂੰ ਭੇਜੇ।
ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਬਾਪੂ ਬਲਬੀਰ ਸਿੰਘ ਰੰਧਾਵਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦੇ ਸਪੁੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ।