ਮੈਂ ਮੇਲੇ ਤੋਂ ਬੇਮੁੱਖ ਨਹੀਂ ਹੋਇਆ: ਗਿਆਨੀ ਗੁਰਮੁੱਖ

ਮੈਂ ਮੇਲੇ ਤੋਂ ਬੇਮੁੱਖ ਨਹੀਂ ਹੋਇਆ: ਗਿਆਨੀ ਗੁਰਮੁੱਖ

ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਦੇ ਪ੍ਰਬੰਧਾਂ ਤੋਂ ਬੇਮੁੱਖ ਹੋਣ ਦੇ ਲਾਏ ਗਏ ਦੋਸ਼ਾਂ ਨੂੰ ਰੱਦ ਕਰਦਿਆਂ ਜਥੇਦਾਰ ਭਾਈ ਗੁਰਮੁੱਖ ਸਿੰਘ ਨੇ ਆਖਿਆ ਕਿ ਉਹ ਅੰਮ੍ਰਿਤਸਰ ਇਸ ਲਈ ਆਏ ਸਨ ਤਾਂ ਜੋ ਸਮਾਗਮ ਸਬੰਧੀ ਪ੍ਰਬੰਧਾਂ ਬਾਰੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮਸ਼ਵਰਾ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਤਖਤ ਸਾਹਿਬ ਦੇ ਮੈਨੇਜਰ ਦੀ ਹੈ, ਜਦਕਿ ਧਾਰਮਿਕ ਪ੍ਰੋਗਰਾਮਾਂ ਦੇ ਪ੍ਰਬੰਧ ਦੀ ਦੇਖ ਰੇਖ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਇੱਕ ਸ਼੍ਰੋਮਣੀ ਕਮੇਟੀ ਮੈਂਬਰ ਆਪੇ ਹੀ ਕਰਤਾ ਧਰਤਾ ਬਣ ਗਿਆ ਹੈ ਅਤੇ ਮੇਲੇ ਦੇ ਪ੍ਰਬੰਧਾਂ ਦੀਆਂ ਸਾਰੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਲੈ ਲਈ ਹੈ।