‘ਆਪ’ ਦੇ ਨਵ ਨਿਯੁਕਤ ਇੰਚਾਰਜ ਕੰਵਰਪ੍ਰੀਤ ਕਾਕੀ ਨੇ ਹਰਿਮੰਦਰ ਸਾਹਿਬ ਸ਼ੁਕਰਾਨਾ ਅਦਾ ਕੀਤਾ

‘ਆਪ’ ਦੇ ਨਵ ਨਿਯੁਕਤ ਇੰਚਾਰਜ ਕੰਵਰਪ੍ਰੀਤ ਕਾਕੀ ਨੇ ਹਰਿਮੰਦਰ ਸਾਹਿਬ ਸ਼ੁਕਰਾਨਾ ਅਦਾ ਕੀਤਾ

ਅੰਮ੍ਰਿਤਸਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਨਵ ਨਿਯੁਕਤ ਇੰਚਾਰਜ ਕੰਵਰਪ੍ਰੀਤ ਸਿੰਘ ਕਾਕੀ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕਿਹਾ ਕਿ ਆਪ ਵਲੋਂ ਰੁਸੇ ਹੋਏ ਆਪ ਵਲੰਟੀਅਰਾਂ ਨੂੰ ਮੁੜ ਪਾਰਟੀ ਨਾਲ ਜੋੜਿਆ ਜਾਵੇਗਾ। ਆਪ ਆਗੂ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਨਵਾਂ ਢਾਂਚਾ ਉਸਾਰਿਆ ਜਾ ਰਿਹਾ ਹੈ, ਜਿਸ ਦੀ ਕਾਰਵਾਈ ਜਲਦ ਮੁਕੰਮਲ ਹੋ ਜਾਵੇਗੀ। ਉਨ੍ਹਾਂ  ਕਿਹਾ ਕਿ ਜੋ ਵਲੰਟੀਅਰ ਕਿਸੇ ਕਾਰਨਾਂ ਕਰਕੇ ਪਾਰਟੀ ਤੋਂ ਦੂਰੀ ਬਣਾ ਕੇ ਘਰ ਬੈਠ ਗਏ ਹਨ, ਉਨ੍ਹਾਂ ਨੂੰ ਮੁੜ ਆਪ ਪਰਿਵਾਰ ਵਿਚ ਸ਼ਾਮਲ ਕੀਤੇ ਜਾਣ ਲਈ ਯਤਨ ਕੀਤੇ ਜਾਣਗੇ। ਕਾਂਗਰਸ ਸਰਕਾਰ ‘ਤੇ ਵਰਦਿਆਂ ਉਨ੍ਹਾਂ ਆਖਿਆ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਕਾਂਗਰਸ ਸਰਕਾਰ ਭੱਜ ਰਹੀ ਹੈ ਅਤੇ ਇਸ ਮਾਮਲੇ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਚੋਣਾਂ ਸਮੇਂ ਕਾਂਗਰਸ ਨੇ ਕਿਸਾਨਾਂ ਦਾ ਸੌ ਫੀਸਦੀ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿਚ ਆਉਣ ਮਗਰੋਂ ਵਾਅਦੇ ਤੋਂ ਭੱਜ ਗਏ ਹਨ।  ਉਨ੍ਹਾਂ ਦੋਸ਼ ਲਾਇਆ ਕਿ ਅਪਰਾਧ ਦਰ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸ੍ਰੀ ਦੁਰਗਿਆਣਾ ਮੰਦਿਰ ਵੀ ਮੱਥਾ ਟੇਕਿਆ। ਉਨ੍ਹਾਂ ਨਾਲ ਸੂਬਾਈ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਅਨੁਸ਼ਾਸਨੀ ਕਮੇਟੀ ਦੇ ਮੈਂਬਰ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਜੀਤ ਸਿੰਘ, ਹਰਿੰਦਰ ਸਿੰਘ, ਭੁਪਿੰਦਰ ਸਿੰਘ ਬਿੱਟੂ, ਲਖਬੀਰ ਸਿੰਘ, ਅਸ਼ੋਕ ਤਲਵਾੜ, ਸਰਬਜੋਤ ਸਿੰਘ, ਵਿਜੈ ਮਹਿਤਾ, ਜਗਜੋਤ ਸਿੰਘ, ਮਨਮੀਤ ਕੌਰ, ਸ਼ਿਵਾਨੀ ਸ਼ਰਮਾ, ਗੁਰਭੇਜ ਸਿੰਘ ਸੰਧੂ ਵੀ ਹਾਜ਼ਰ ਸਨ।