ਬਹਿਬਲ ਕਲਾਂ ਗੋਲੀ ਕਾਂਡ : ਨਾਮਜ਼ਦ ਪੁਲਸੀਆਂ ‘ਤੇ ਕਾਰਵਾਈ ਕਰਨ ਦੇ ਵਾਅਦੇ ਤੋਂ ਪਿੱਛੇ ਹਟੀ ਸਰਕਾਰ

ਬਹਿਬਲ ਕਲਾਂ ਗੋਲੀ ਕਾਂਡ : ਨਾਮਜ਼ਦ ਪੁਲਸੀਆਂ ‘ਤੇ ਕਾਰਵਾਈ ਕਰਨ ਦੇ ਵਾਅਦੇ ਤੋਂ ਪਿੱਛੇ ਹਟੀ ਸਰਕਾਰ

ਬਠਿੰਡਾ/ਬਿਊਰੋ ਨਿਊਜ਼ :
ਪੰਜਾਬ ਦੀ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋਸ਼ੀਆਂ ਵੱਜੋਂ ਨਾਮਜਦ ਦਸ ਪੁਲਿਸ ਮੁਲਾਜ਼ਮਾਂ ਉਤੇ ਕੇਸ ਦਰਜ ਕਰਨ ਤੋਂ ਪਿੱਛੇ ਹਟ ਗਈ ਹੈ। ਪੰਥਕ ਧਿਰਾਂ ਨਾਲ ਸਰਕਾਰੀ ਨੁਮਾਇੰਦੇ ਵੱਜੋਂ ਮੰਤਰੀ ਤ੍ਰਿਪਤਰਾਜਿੰਦਰ ਸਿੰਘ ਬਾਜਵਾ ਰਾਹੀਂ ਕੀਤੇ ਸਮਝੌਤੇ ਤੋਂ ਸਰਕਾਰ ਮੁੱਕਰਦੀ ਜਾਪਦੀ ਹੈ। ਕੈਪਟਨ ਸਰਕਾਰ ਦੇ ਬਹਿਬਲ ਗੋਲੀ ਕਾਂਡ ਦੇ ਮਾਮਲੇ ‘ਚ ਯੂ-ਟਰਨ ਲੈਣ ਤੋਂ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂ ਔਖੇ ਹਨ।
ਜ਼ਿਕਰਯੋਗ ਹੈ ਕਿ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਬਹਿਬਲ ਗੋਲੀ ਕਾਂਡ ਮਾਮਲੇ ‘ਚ ਬਾਜਾਖਾਨਾ ਪੁਲੀਸ ਥਾਣੇ ਵਿਚ ਦਰਜ ਕੇਸ ਵਿਚ ਦਸ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਗ੍ਰਹਿ ਵਿਭਾਗ ਨੇ ਵੀ ਡੀਜੀਪੀ ਨੂੰ ਇਸ ਬਾਰੇ ਸਿਫ਼ਾਰਸ਼ ਕਰ ਦਿੱਤੀ ਸੀ। ਸੂਤਰਾਂ ਅਨੁਸਾਰ ਪੁਲੀਸ ਮੁਖੀ ਸੁਰੇਸ਼ ਅਰੋੜਾ ਨੇ ਮੁੱਖ ਮੰਤਰੀ ਨੂੰ ਭਰੋਸੇ ਵਿਚ ਲੈ ਕੇ ਪੁਲੀਸ ਅਫ਼ਸਰਾਂ ਨੂੰ ਕੇਸ ‘ਚ ਨਾਮਜ਼ਦ ਕਰਨ ਦਾ ਮਾਮਲਾ ਫਿਲਹਾਲ ਠੰਢੇ ਬਸਤੇ ਵਿਚ ਪਾ ਦਿੱਤਾ ਹੈ। ਕਾਂਗਰਸ ਸਰਕਾਰ ਦਾ ਤਰਕ ਹੈ ਕਿ ਬਹਿਬਲ/ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸੀਬੀਆਈ ਨੂੰ ਸਿਫ਼ਾਰਸ਼ ਕਰ ਦਿੱਤੀ ਹੈ ਜਿਸ ਕਰਕੇ ਪੁਲੀਸ ਅਫ਼ਸਰਾਂ ਨੂੰ ਨਾਮਜ਼ਦ ਨਹੀਂ ਕੀਤਾ ਜਾ ਸਕਦਾ। ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਸਪਸ਼ਟ ਕੀਤਾ ਹੈ ਕਿ ਪੁਲੀਸ ਅਫ਼ਸਰਾਂ ਨੂੰ ਐਫਆਈਆਰ ਨੰਬਰ 130 ਵਿਚ ਨਾਮਜ਼ਦ ਕੀਤੇ ਜਾਣ ਦੀ ਕੋਈ ਹਦਾਇਤ ਨਹੀਂ ਹੋਈ।
ਕਾਂਗਰਸ ਸਰਕਾਰ ਦੇ ਯੂ-ਟਰਨ ਮਗਰੋਂ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂ ਖ਼ਫ਼ਾ ਹਨ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਾਦਲਾਂ ਦੇ ਦਬਾਅ ਹੇਠ ਸਮਝੌਤੇ ਤੋਂ ਪਿਛਾਂਹ ਹਟਦੀ ਜਾਪਦੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਬਾਦਲਾਂ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ‘ਤੇ ਹੈ। ਬਰਗਾੜੀ ਇਨਸਾਫ਼ ਮੋਰਚਾ ਦੇ ਪ੍ਰਬੰਧਕ ਮੈਂਬਰ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਪੁਲੀਸ ਦੇ ਮਨੋਬਲ ਦਾ ਬਹਾਨਾ ਲਾ ਕੇ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਬਾਦਲਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਗੋਡੇ ਟੇਕ ਰਹੀ ਹੈ। ਮੁੱਖ ਮੰਤਰੀ ਨੂੰ ਚੋਣਾਂ ਵੇਲੇ ਚੁੱਕੀ ਸਹੁੰ ਦਾ ਖ਼ਿਆਲ ਕਰਨਾ ਚਾਹੀਦਾ ਹੈ। ਗੁਰਦੀਪ ਸਿੰਘ ਨੇ ਆਖਿਆ ਕਿ ਵਿਦੇਸ਼ ਤੋਂ ਆ ਰਹੀ ਮਦਦ ਨੂੰ ਲੈ ਕੇ ਮੋਰਚੇ ਦੇ ਕਿਸੇ ਵੀ ਆਗੂ ਵਿੱਚ ਮਤਭੇਦ ਨਹੀਂ ਹਨ ਅਤੇ ਸਰਕਾਰ ਆਨੀਂ ਬਹਾਨੀਂ ਹੁਣ ਟਕਰਾਓ ਦਾ ਮਾਹੌਲ ਪੈਦਾ ਕਰ ਰਹੀ ਹੈ।
ਉਧਰ ਸੀਨੀਅਰ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਕੇਸ ਦਰਜ ਨਾ ਕੀਤੇ ਜਾਣ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉ