ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਜੇਤੂ

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਜੇਤੂ

ਚੰਡੀਗੜ੍ਹ/ਸਿੱਖ ਸਿਆਸਤ ਬਿਊਰੋ:
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੀਆਂ ਅੱਜ ਹੋਈਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੇ ਅਹੁਦਿਆਂ ਲਈ ਹੋਈ ਚੋਣ ਜਿੱਤਣ ਵਿੱਚ ਕਾਮਯਾਬ ਰਹੀ। ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਪੂਸੂ) ਨੇ ਸੰਯੁਕਤ ਸਕੱਤਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। 2016 ਵਿਚ ਪੂਸੂ ਦੀ ਅਗਵਾਈ ਵਾਲੇ ਗਠਜੋੜ ਨੇ ਜਿੱਤ ਹਾਸਲ ਕੀਤੀ ਸੀ।
ਐਨ. ਐਸ. ਯੂ. ਆਈ. ਦੇ ਜੋਸਨ ਕੰਬੋਜ ਨੇ ਵਿਦਿਆਰਥੀ ਕੌਂਸਲ ਦੀ ਪ੍ਰਧਾਨਗੀ 611 ਵੋਟਾਂ ਦੇ ਫਰਕ ਨਾਲ ਜਿੱਤੀ। ਯੂਨੀਵਰਸਿਟੀ ਵਿਚ ਕੁੱਲ 15602 ਵਿਦਿਆਰਥੀ ਵੋਟਰ ਸਨ ਅਤੇ ਸਾਰੇ ਚਾਰ ਅਹੁਦਿਆਂ ਲਈ ਕੁੱਲ 28 ਉਮੀਦਵਾਰ ਮੈਦਾਨ ਵਿੱਚ ਸਨ।