ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਚਲਾਣਾ

ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਚਲਾਣਾ

ਜਲੰਧਰ/ਬਿਊਰੋ ਨਿਊਜ਼:
ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਬੀਤੇ ਦਿਨ ਰਾਤੀਂ 11.30 ਵਜੇ ਅਕਾਲ ਚਲਾਣਾ ਕਰ ਗਏ। ਪਰਿਵਾਰ ਨੇ ਦੱਸਿਆ ਕਿ ਰਾਤ ਨੌਂ ਵਜੇ ਉਨ੍ਹਾਂ ਦੇ ਦਿਲ ਵਿੱਚ ਦਰਦ ਹੋਇਆ ਤੇ ਉਨ੍ਹਾਂ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਪੰਜ ਵਾਰ ਵਿਧਾਇਕ ਚੁਣੇ ਗਏ। ਸੰਨ 1997 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੋਹੀਆਂ ਹਲਕੇ ਤੋਂ ਲੜੀ ਸੀ। ਉਹ ਕਈ ਵਾਰ ਮੰਤਰੀ ਵੀ ਰਹੇ।