ਉੱਘੇ ਨਾਵਲਕਾਰ ਤੇ ਸਿੱਖ ਚਿੰਤਕ ਜਸਵੰਤ ਸਿੰਘ ਕੰਵਲ ਨੂੰ ਮਿਲਿਆ ‘ਪੰਜਾਬ ਗੌਰਵ’ ਪੁਰਸਕਾਰ

ਉੱਘੇ ਨਾਵਲਕਾਰ ਤੇ ਸਿੱਖ ਚਿੰਤਕ ਜਸਵੰਤ ਸਿੰਘ ਕੰਵਲ ਨੂੰ ਮਿਲਿਆ ‘ਪੰਜਾਬ ਗੌਰਵ’ ਪੁਰਸਕਾਰ

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ‘ਪੰਜਾਬ ਗੌਰਵ’ ਪੁਰਸਕਾਰ 2018 ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਸਨਮਾਨ 26 ਜੂਨ ਨੂੰ ਉਨ੍ਹਾਂ ਦੇ ਪਿੰਡ ਢੁੱਡੀਕੇ (ਜ਼ਿਲ੍ਹਾ ਮੋਗਾ) ਵਿੱਚ ਭੇਟ ਕੀਤਾ ਜਾਵੇਗਾ। ਪੰਜਾਬ ਕਲਾ ਪ੍ਰੀਸ਼ਦ ਦੇ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਇਸ ਸਨਮਾਨ ਵਿੱਚ ਇੱਕ ਲੱਖ ਰੁਪਏ ਨਗਦ, ਸਨਮਾਨ ਪੱਤਰ ਤੇ ਦੋਸ਼ਾਲਾ ਦਿੱਤਾ ਜਾਵੇਗਾ। ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਦਵਾਨਾਂ ਵੱਲੋਂ ਕੰਵਲ ਦੇ ਪੰਜਾਬੀ ਨਾਵਲਕਾਰੀ ਵਿਚ ਪਾਏ ਯੋਗਦਾਨ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।