‘ਨਾਨਕ ਸ਼ਾਹ ਫ਼ਕੀਰ’ ਦੇ ਨਿਰਦੇਸ਼ਕ ਹਰਿੰਦਰ ਸਿੱਕਾ ਤੋਂ ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਮੰਗਿਆ ਜਵਾਬ

‘ਨਾਨਕ ਸ਼ਾਹ ਫ਼ਕੀਰ’ ਦੇ ਨਿਰਦੇਸ਼ਕ ਹਰਿੰਦਰ ਸਿੱਕਾ ਤੋਂ ਦਿੱਲੀ ਘੱਟ ਗਿਣਤੀ ਕਮਿਸ਼ਨ ਨੇ ਮੰਗਿਆ ਜਵਾਬ

ਨਵੀਂ ਦਿੱਲੀ/ਨਿਊਜ਼ ਬਿਊਰੋ:
ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਪ੍ਰੋਡਿਊਸਰ ਹਰਿੰਦਰ ਸਿੰਘ ਸਿੱਕਾ ਨੂੰ ਨੋਟਿਸ ਭੇਜ ਕੇ 20 ਅਪਰੈਲ ਤਕ ਜਵਾਬ ਦੇਣ ਲਈ ਕਿਹਾ ਗਿਆ ਹੈ। ਜਗਮਿੰਦਰ ਸਿੰਘ ਮੈਂਬਰ ਸਿੱਖ ਸਲਾਹਕਾਰ ਕਮੇਟੀ ਦਿੱਲੀ ਘੱਟ ਗਿਣਤੀ ਕਮਿਸ਼ਨ ਵਲੋਂ ਆਈ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ।