ਸਿਰਸੇਵਾਲੇ ਸਾਧ ਦੀ ਜ਼ਮਾਨਤ ਅਰਜ਼ੀ ਰੱਦ

ਸਿਰਸੇਵਾਲੇ ਸਾਧ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ :
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੋ ਸਾਧਵੀਆਂ ਨਾਲ ਬਲਾਤਾਕਾਰ ਦੇ ਮਾਮਲੇ ਵਿਚ ਪਹਿਲਾਂ ਹੀ ਜੇਲ੍ਹ ਵਿਚ ਵੀਹ ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਅਦਾਲਤ ਨੇ ਡੇਰਾ ਮੁਖੀ ਵੱਲੋਂ ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ ਤਿੰਨ ਦਿਨਾਂ ਬਾਅਦ ਰੱਦ ਕਰ ਦਿੱਤੀ ਹੈ। ਆਪਣੇ ਸ਼ਰਧਾਲੂਆਂ ਨੂੰ ਨਿਪੁੰਸਕ ਬਣਾਉਣ ਦੇ ਕੇਸ ਵਿੱਚ ਅਦਾਲਤ ਨੇ ਡੇਰਾ ਮੁਖੀ ਵਿਰੁੱਧ ਧੋਖਾਧੜੀ, ਫੌਜਦਾਰੀ ਸਾਜ਼ਿਸ਼ ਅਤੇ ਖਤਰਨਾਕ ਹਥਿਆਰਾਂ ਨਾਲ ਨੁਕਸਾਨ ਪਹੁੰਚਾਉਣ ਦੇ ਦੋਸ਼ ਨਿਰਧਾਰਤ ਕੀਤੇ ਹਨ।