ਨਵਜੋਤ ਸਿੱਧੂ ਨੇ ਬਾਦਲ ਪਿਓ-ਪੁੱਤ ਨੂੰ ਪੰਥ ਵਿਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ

ਨਵਜੋਤ ਸਿੱਧੂ ਨੇ ਬਾਦਲ ਪਿਓ-ਪੁੱਤ ਨੂੰ ਪੰਥ ਵਿਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ

ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ੰਿਸੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਪਹੁੰਚ ਕੀਤੀ ਹੈ। ਸਿੱਧੂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਚ ਗ਼ੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ਵਿਚੋਂ ਕੱਢਣ ਲਈ ਲਿਖਤੀ ਤੌਰ ‘ਤੇ ਸ਼ਿਕਾਇਤ ਦਿੱਤੀ ਹੈ।
ਜਥੇਦਾਰ ਖ਼ੁਦ ਹਾਜ਼ਰ ਨਹੀਂ ਪਰ ਸਿੱਧੂ ਨੇ ਬੰਦ ਲਿਫ਼ਾਫੇ ਵਿਚ ਇਹ ਚਿੱਠੀ ਜਥੇਦਾਰ ਲਈ ਸਕੱਤਰੇਤ ਦੇ ਅਮਲੇ ਨੂੰ ਸੌਂਪ ਦਿੱਤੀ। ਇਸੇ ਬਾਬਤ ਸਿੱਧੂ ਕੁਝ ਸਮੇਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵੀ ਕਰਨਗੇ।ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ‘ਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ, ਜਿਸ ‘ਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਸਿੱਖ ਕੌਮ ਦੇ ਦਿਲ ਵਲੂੰਧਰੇ ਗਏ ਹਨ। ਸਿੱਧੂ ਨੇ ਕਿਹਾ ਇਨ੍ਹਾਂ ਘਟਨਾਵਾਂ ਨੂੰ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਨਹੀਂ ਭੁਲਾ ਸਕੇਗੀ।