ਦੀਪਿਕਾ ਪਾਦੂਕੋਣ ਨੂੰ ਧਮਕੀਆਂ ਦੇਣ ਵਾਲਿਆਂ ਵਿਰੁੱਧ ਕਾਰਵਾਈ ਹੋਚੇ-ਸ਼ਬਾਨਾ ਆਜ਼ਮੀ

ਦੀਪਿਕਾ ਪਾਦੂਕੋਣ ਨੂੰ ਧਮਕੀਆਂ ਦੇਣ ਵਾਲਿਆਂ ਵਿਰੁੱਧ ਕਾਰਵਾਈ ਹੋਚੇ-ਸ਼ਬਾਨਾ ਆਜ਼ਮੀ

ਮੁੰਬਈ/ਬਿਊਰੋ ਨਿਊਜ਼:
ਉੱਘੀ ਅਦਾਕਾਰਾ ਸ਼ਬਾਨਾ ਆਜ਼ਮੀ ਨੇ ਦੀਪਿਕਾ ਪਾਦੂਕੋਣ ਦੇ ਸਿਰ ‘ਤੇ ਇਨਾਮ ਰੱਖਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ਬਾਨਾ ਨੇ ਟਵਿੱਟਰ ‘ਤੇ ਕਿਹਾ ਕਿ ਜਦੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਹੀ ਇਹ ਮਸਲਾ ਸੁਲਝੇਗਾ। ਉਨ੍ਹਾਂ ਕਿਹਾ ਕਿ ਸੰਜੈ ਲੀਲਾ ਭੰਸਾਲੀ ਅਤੇ ਦੀਪਿਕਾ ਪਾਦੂਕੋਣ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਜੇ ਤਕ ਖੁਲ੍ਹੇ ਘੁੰਮ ਰਹੇ ਹਨ। ਸ਼ਬਾਨਾ ਆਜ਼ਮੀ ਨੇ ਕਿਹਾ ਕਿ ਸੂਬਿਆਂ ਵੱਲੋਂ ਜਦੋਂ ਇਨ੍ਹਾਂ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਤਾਂ ਹੀ ਪੀੜਤਾਂ ਨੂੰ ਇਨਸਾਫ਼ ਮਿਲੇਗਾ। ਜ਼ਿਕਰਯੋਗ ਹੈ?ਕਿ ਲੰਘੇ ਦਿਨ ਸੁਪਰੀਮ ਕੋਰਟ ਨੇ ਰਾਜਸਥਾਨ ਅਤੇ ਗੁਜਰਾਤ ਦੀਆਂ ਸਰਕਾਰਾਂ ਵੱਲੋਂ ਫ਼ਿਲਮ ਉੱਤੇ ਲਾਈ ਪਾਬੰਦੀ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਦੇਸ਼ ਵਿੱਚ ਸਾਰਿਆਂ?ਨੂੰ ਆਪਣੇ ਵਿਚਾਰ ਪ੍ਰਗਟਾਉਣ ਦੀ ਖੁੱਲ੍ਹ ਹੈ। ਸਿਰਫ ਇਸ ਕਰਕੇ ਹੀ ਿਫਲਮ ਉੱਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ ਕਿ ਇਸ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਹੈ। ਅਮਨ-ਕਾਨੂੰਨ ਦੀ ਸਥਿਤੀ ਕਾਬੂ ਰੱਖਣ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੈ।