ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮਨਜ਼ੂਰ

ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ/ਬਿਊਰੋ ਨਿਊਜ਼ :
ਲੋਕ ਸਭਾ ਵਿੱਚ ਕਾਂਗਰਸ ਦੇ ਉਪ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਸਪੀਕਰ ਸੁਮਿੱਤਰਾ ਮਹਾਜਨ ਨੇ ਪ੍ਰਵਾਨ ਕਰ ਲਿਆ। ਉਨ੍ਹਾਂ ਦਾ ਅਸਤੀਫ਼ਾ 23 ਨਵੰਬਰ ਤੋਂ ਮਨਜ਼ੂਰ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੀਕਰ ਨਾਲ ਮੁਲਾਕਾਤ ਕਰ ਕੇ ਸਦਨ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਦੀ ਇੱਛਾ ਜ਼ਾਹਰ ਕੀਤੀ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਸੁਪਰੀਮ ਕੋਰਟ ਦੇ 10 ਨਵੰਬਰ ਦੇ ਫੈਸਲੇ ਦੇ ਵਿਰੋਧ ਵਿੱਚ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ।