ਕਾਨੂੰਨੀ ਤੌਰ ‘ਤੇ ਅਮਰੀਕਾ ਆਉਣ ਵਾਲਿਆਂ ਦੀ ਉਡੀਕ ਛੇਤੀ ਮੁੱਕੇਗੀ : ਟਰੰਪ

ਕਾਨੂੰਨੀ ਤੌਰ ‘ਤੇ ਅਮਰੀਕਾ ਆਉਣ ਵਾਲਿਆਂ ਦੀ ਉਡੀਕ ਛੇਤੀ ਮੁੱਕੇਗੀ : ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ :
ਦੇਸ਼ ਵਿਚ ਪਰਵਾਸੀਆਂ ਦਾ ਮੁੱਦਾ ਤੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਚਰਚਾ ਦੇ ਕੇਂਦਰ ਵਿਚ ਹਨ। ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਦੂਜੇ ਦੇਸ਼ਾਂ ਵਿਚ ਰਹਿ ਰਹੇ ਲੱਖਾਂ ਲੋਕ, ਜੋ ਅਮਰੀਕਾ ਵਿੱਚ ਕਾਨੂੰਨੀ ਤਰੀਕੇ ਨਾਲ ਪਰਵਾਸ ਕਰਨ ਦੀ ਉਡੀਕ ਵਿੱਚ ਹਨ, ਨੂੰ ਛੇਤੀ ਹੀ ਦਾਖ਼ਲਾ ਦੇ ਦਿੱਤਾ ਜਾਵੇਗਾ। ਉੱਤਰੀ ਕੈਰੋਲੀਨਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਮਜ਼ਬੂਤ ਸਰਹੱਦ ਚਾਹੁੰਦੇ ਹਨ ਪਰ ਕਾਨੂੰਨੀ ਤਰੀਕੇ ਨਾਲ ਦੇਸ਼ ਵਿਚ ਆਉਣ ਵਾਲੇ ਲੋਕਾਂ ਲਈ ਕੋਈ ਪਾਬੰਦੀ ਨਹੀਂ ਹੋਵੇਗੀ। ਗ਼ੈਰਕਾਨੂੰਨੀ ਤਰੀਕੇ ਨਾਲ ਹੁੰਦੇ ਪਰਵਾਸ ਨੂੰ ਰੋਕਣ ਲਈ ਮੈਕਸਿਕੋ ਨਾਲ ਲੱਗਦੀ ਸਰਹੱਦ ‘ਤੇ ਫ਼ੌਜ ਤਾਇਨਾਤ ਕਰਨ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਟਰੰਪ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕ ਅਮਰੀਕਾ ਵਿਚ ਕਾਨੂੰਨੀ ਤਰੀਕੇ ਨਾਲ ਹੀ ਆਉਣ ।