ਕੈਲੀਫੋਰਨੀਆ ਦੇ ਸਿੱਖਾਂ ਦਾ ਵਫ਼ਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ

ਕੈਲੀਫੋਰਨੀਆ ਦੇ ਸਿੱਖਾਂ ਦਾ ਵਫ਼ਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ

ਵਫ਼ਦ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :

ਕੈਲੀਫੋਰਨੀਆ ਤੋਂ ਵਿਧਾਨਕਾਰ ਐੱਸ ਕਾਲੜਾ ਦੀ ਅਗਵਾਈ ਹੇਠ ਵਿਧਾਨਕਾਰਾਂ ਅਤੇ ਪਰਵਾਸੀ ਭਾਰਤੀਆਂ ਦਾ 14 ਮੈਂਬਰੀ ਵਫ਼ਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ ਹੈ। ਇਸ ਵਫ਼ਦ ਨੂੰ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਜੀ ਆਇਆਂ ਨੂੰ’ ਕਿਹਾ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਨਾਲ ਖਾਲਸਾ ਪੰਥ ਦੀ ਜਨਮ ਭੂਮੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਮਾਤਾ ਨਾਨਕੀ ਨਿਵਾਸ ਵਿਚ ਕਰਵਾਏ ਇੱਕ ਸਮਾਗਮ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਫ਼ਦ ਦੇ ਗੁਰੂ ਨਗਰੀ ਪਹੁੰਚਣ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ ਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਸ੍ਰੀ ਕਾਲੜਾ ਨੇ ਕਿਹਾ ਕਿ ਉਹ ਭਾਰਤ ਤੇ ਖਾਸ ਕਰਕੇ ਪੰਜਾਬ ‘ਚ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਆਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਰੇ ਮੈਂਬਰਾਂ ਨੂੰ ਸਿਰਾਪਾਓ ਨਾਲ ਸਨਮਾਨਿਤ ਕੀਤਾ।