ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਿਲ ਹੋਏ

ਜਲੰਧਰ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਕਾਂਗਰਸੀ ਆਗੂ ਬੀਰ ਦਵਿੰਦਰ ਸਿੰਘ ਨੇ ਅੱਜ ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਦਾ ਹਿੱਸਾ ਬਣਨ ਦਾ ਐਲਾਨ ਕਰ ਦਿੱਤਾ ਹੈ। 

ਬੀਰ ਦਵਿੰਦਰ ਸਿੰਘ ਦੀ ਪਾਰਟੀ ਵਿਚ ਸ਼ਮੂਲੀਅਤ ਲਈ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਇਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਵੀ ਮੋਜੂਦ ਸਨ। 

ਬੀਰ ਦਵਿੰਦਰ ਸਿੰਘ 1967 ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਚੁਣੇ ਗਏ ਸਨ। ਉਸ ਤੋਂ ਬਾਅਦ ਉਹ 1980 ਵਿਚ ਸਰਹਿੰਦ ਅਤੇ 2002 ਵਿਚ ਖਰੜ ਹਲਕੇ ਤੋਂ ਵਿਧਾਇਕ ਬਣੇ। ਕੈਪਟਨ ਅਮਰਿੰਦਰ ਸਿੰਘ ਨਾਲ ਵਖਰੇਂਵਿਆਂ ਦੇ ਚਲਦਿਆਂ ਉਹ ਕਾਂਗਰਸ ਤੋਂ ਵੱਖ ਹੋ ਗਏ ਸਨ। 

ਉਹਨਾਂ ਨਵੀਂ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਬੋਲਦਿਆਂ ਕਿਹਾ ਕਿ ਉਹ ਇਸ ਪਾਰਟੀ ਨਾਲ ਜੁੜ ਕੇ ਪੰਜਾਬ ਵਿਚ ਬਣੇ ਰਾਜਨੀਤਕ ਖਲਾਅ ਨੂੰ ਭਰਨ ਵਿਚ ਮਦਦ ਕਰਨਗੇ।