ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ: ਸੁਖਬੀਰ ਬਾਦਲ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ

ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ: ਸੁਖਬੀਰ ਬਾਦਲ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਅਧਾਰ 'ਤੇ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ ਕਮਿਸ਼ਨ ਆਫ ਇਨਕੁਆਇਰੀ ਐਕਟ ਦੀ ਧਾਰਾ 10-ਏ ਅਧੀਨ ਇਹ ਸ਼ਿਕਾਇਤ ਦਰਜ ਕਰਵਾ ਕੇ ਸੁਖਬੀਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਧਾਰਾ ਉਦੋਂ ਲਗਦੀ ਹੈ ਜਦੋਂ ਕੋਈ ਵਿਅਕਤੀ ਕਿਸੇ ਕਮਿਸ਼ਨ ਜਾਂ ਉਸਦੇ ਮੈਂਬਰ ਦੀ ਬਦਨਾਮੀ ਕਰਦਾ ਹੈ। 

ਜੇ ਜੱਜ ਰਣਜੀਤ ਸਿੰਘ ਕਮਿਸ਼ਨ ਦੀ ਇਹ ਸ਼ਿਕਾਇਤ ਪ੍ਰਵਾਨ ਹੋ ਜਾਂਦੀ ਹੈ ਤਾਂ ਸੁਖਬੀਰ ਬਾਦਲ ਨੂੰ 6 ਮਹੀਨੇ ਤਕ ਦੀ ਜੇਲ੍ਹ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾ ਵਜੋਂ ਹੋ ਸਕਦੇ ਹਨ।