ਬਹਿਬਲ ਕਲਾਂ ਗੋਲੀਕਾਂਡ ਵਿਚ ਪੰਜਾਬ ਪੁਲਿਸ ਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਗ੍ਰਿਫਤਾਰ

ਬਹਿਬਲ ਕਲਾਂ ਗੋਲੀਕਾਂਡ ਵਿਚ ਪੰਜਾਬ ਪੁਲਿਸ ਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਗ੍ਰਿਫਤਾਰ
ਆਈਜੀ ਪਰਮਰਾਜ ਸਿੰਘ ਉਮਰਾਨੰਗਲ

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਖਾਸ ਜਾਂਚ ਟੀਮ (ਐਸਆਈਟੀ) ਨੇ ਅੱਜ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੇ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। 

ਜ਼ਿਕਰਯੋਗ ਹੈ ਕਿ 14 ਅਕਤੂਬਰ, 2015  ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ 'ਤੇ ਜਦੋਂ ਪੰਜਾਬ ਪੁਲਿਸ ਨੇ ਗੋਲੀ ਚਲਾਈ ਸੀ ਤਾਂ ਪਰਮਰਾਜ ਸਿੰਘ ਉਮਰਾਨੰਗਰ ਮੌਕੇ 'ਤੇ ਮੋਜੂਦ ਸੀ ਤੇ ਪੁਲਿਸ ਕਾਰਵਾਈ ਦੀ ਅਗਵਾਈ ਕਰ ਰਿਹਾ ਸੀ। 

ਖ਼ਬਰਾਂ ਮੁਤਾਬਿਕ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੁੱਛਗਿਛ ਲਈ ਪੁਲਿਸ ਹੈਡਕੁਆਰਟਰ ਬੁਲਾਇਆ ਗਿਆ ਸੀ ਜਿੱਥੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।