ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਡਾਕ ਟਿਕਟ ਜਾਰੀ ਕੀਤੀ

ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਡਾਕ ਟਿਕਟ ਜਾਰੀ ਕੀਤੀ

ਲਾਹੌਰ: ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਹੈ। ਪਾਕਿਸਤਾਨ ਸਰਕਾਰ ਵੱਲੋਂ ਜਾਰੀ ਇਹ ਡਾਕ ਟਿਕਟ 8 ਰੁਪਏ (ਪਾਕਿਸਤਾਨੀ ਮੁੱਲ) ਦੀ ਹੈ, ਜਿਸ ਉੱਤੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਤਸਵੀਰ ਬਣੀ ਹੋਈ ਹੈ। 

ਇਸ ਟਿਕਟ ਨੂੰ ਪਾਕਿਸਤਾਨ ਦੇ ਡਾਕ ਘਰਾਂ ਵਿੱਚ ਵਿਕਰੀ ਲਈ ਰੱਖਿਆ ਜਾਵੇਗਾ ਤੇ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਡਾਕਘਰਾਂ ਵਿੱਚ ਇਸ ਨੂੰ ਵਿਸ਼ੇਸ਼ ਤੌਰ 'ਤੇ ਉਪਲਬਧ ਕਰਵਾਇਆ ਜਾਵੇਗਾ। ਇਹ ਟਿਕਟ 9 ਨਵੰਬਰ ਨੂੰ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਮਗਰੋਂ ਡਾਕ ਘਰਾਂ ਵਿੱਚ ਖਰੀਦ ਲਈ ਉਪਲਬਧ ਹੋਵੇਗੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।