ਪੰਜਾਬੀਆਂ ਲਈ ਬਿਜਲੀ ਹੋਈ ਹੋਰ ਮਹਿੰਗੀ

ਪੰਜਾਬੀਆਂ ਲਈ ਬਿਜਲੀ ਹੋਈ ਹੋਰ ਮਹਿੰਗੀ

ਚੰਡੀਗੜ੍ਹ: ਪਹਿਲਾਂ ਤੋਂ ਹੀ ਗੁਆਂਢੀ ਸੂਬਿਆਂ ਨਾਲੋਂ ਮਹਿੰਗੀ ਬਿਜ਼ਲੀ ਕਾਰਨ ਹੌਲੀਆਂ ਹੋਈਆਂ ਪੰਜਾਬੀਆਂ ਦੀਆਂ ਜੇਬਾਂ ਨੂੰ ਹੁਣ ਖਾਲੀ ਕਰਨ ਦੀ ਤਿਆਰੀ ਕਰ ਲਈ ਗਈ ਹੈ। ਪੰਜਾਬ ਵਿਚ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੂਬੇ ਦੇ ਤਕਰੀਬਨ ਹਰ ਵਰਗ  ਦੇ ਖਪਤਕਾਰਾਂ ਵਾਸਤੇ ਬਿਜਲੀ ਦਰਾਂ 'ਚ ਚੋਖਾ ਵਾਧਾ ਕਰ ਦਿੱਤਾ ਹੈ।

ਰੈਗੂਲੇਟਰੀ ਕਮਿਸ਼ਨ ਨੇ ਅੱਜ ਇਸ ਬਾਬਤ ਲਏ ਫੈਸਲੇ ਵਿਚ ਸਪਸ਼ਟ ਕੀਤਾ ਹੈ ਕਿ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 30 ਪੈਸੇ ਪ੍ਰਤੀ ਯੂਨਿਟ ਵਾਧਾ ਹੋਵੇਗਾ ਜਦਕਿ ਸਨਅਤੀ ਖੇਤਰ ਲਈ ਇਹ ਵਾਧਾ 29 ਪੈਸੇ ਪ੍ਰਤੀ ਯੂਨਿਟ ਹੋਵੇਗਾ ਜਦਕਿ ਖਤੀਬਾੜੀ ਖੇਤਰ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਹੁਣ ਪਹਿਲਾਂ ਦੇ ਮੁਕਾਬਲੇ 20 ਰੁਪਏ ਪ੍ਰਤੀ ਹਾਰਸ ਪਾਵਰ ਵੱਧ ਮਹਿੰਗੀ ਪਵੇਗੀ।

ਰੈਗੂਲੇਟਰੀ ਕਮਿਸ਼ਨ ਨੇ ਆਪਣੇ ਫੈਸਲੇ ਵਿਚ ਸਪਸ਼ਟ ਕੀਤਾ ਹੈ ਕਿ ਇਹ ਵਾਧਾ ਸਰਚਾਰਜ ਦੇ ਰੂਪ ਵਿਚ ਹੋਵੇਗਾ ਕਿਉਂਕਿ ਪੀ ਐਸ ਪੀ ਸੀ ਐਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਤਲਵੰਡੀ ਸਾਬੋ ਪਾਵਰ ਲਿਮਟਿਡ ਅਤੇ ਨਾਭਾ ਪਾਵਰ ਲਿਮਟਿਡ ਨੂੰ ਮੋਟੀ ਰਕਮ ਦੀ ਅਦਾਇਗੀ ਕੀਤੀ ਹੈ। ਇਹ ਅਦਾਇਗੀ ਖਪਤਕਾਰਾਂ ਕੋਲੋਂ 12 ਮਹੀਨਿਆਂ ਵਿਚ 9.36 ਫੀਸਦੀ ਦਰ  ਨਾਲ ਕੁੱਲ 1490.45 ਕਰੋੜ ਰੁਪਏ ਦੀ ਰਾਸ਼ੀ ਦੇ ਰੂਪ ਵਿਚ ਵਸੂਲੀ ਜਾਵੇਗੀ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।