ਪੰਜਾਬ ਆਏ ਸ਼੍ਰੀ ਸ਼੍ਰੀ ਰਵੀ ਸ਼ੰਕਰ ਦੇ ਮੂੰਹ 'ਤੇ ਹੋਈ ਮੁਰਦਾਬਾਦ

ਪੰਜਾਬ ਆਏ ਸ਼੍ਰੀ ਸ਼੍ਰੀ ਰਵੀ ਸ਼ੰਕਰ ਦੇ ਮੂੰਹ 'ਤੇ ਹੋਈ ਮੁਰਦਾਬਾਦ
ਸ਼੍ਰੀ ਸ਼੍ਰੀ ਰਵੀ ਸ਼ੰਕਰ

ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ 'ਚ ਚੱਲ ਰਹੇ ਸਮਾਗਮ 'ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ। ਫ਼ਰੀਦਕੋਟ ਪੁਲਿਸ ਦੀਆਂ ਸਖ਼ਤ ਰੋਕਾਂ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਆਖਿਰ਼ ਸਮਾਗਮ ਹਾਲ ਤੱਕ ਪਹੁੰਚਣ 'ਚ ਕਾਮਯਾਬ ਹੋ ਗਏ।

ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਜਦ ਆਪਣਾ ਭਾਸ਼ਣ ਸ਼ੁਰੂ ਕੀਤਾ, ਉਸ ਦੌਰਾਨ ਸਭਾ 'ਚ ਬੈਠੀ ਇੱਕ ਕੁੜੀ ਨੇ ਵਾਈਸ ਚਾਂਸਲਰ ਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੁਰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਆਰਐਸਐਸ ਦਾ ਪ੍ਰਚਾਰ ਕਰਦੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਗਰੀਬ, ਦਲਿਤ ਤੇ ਗੈਰ ਹਿੰਦੂਆਂ ਦੇ ਵਿਰੋਧੀ ਹਨ।