ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਜਾਰੀ; ਯੂਪੀ 'ਚ 6 ਲੋਕਾਂ ਦੀ ਮੌਤ

ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਜਾਰੀ; ਯੂਪੀ 'ਚ 6 ਲੋਕਾਂ ਦੀ ਮੌਤ

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਬਣਾਏ ਗਏ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਬੀਤੇ ਕੱਲ੍ਹ ਉੱਤਰ ਪ੍ਰਦੇਸ਼ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਚਲਾਈ ਗੋਲੀ ਨਾਲ 6 ਲੋਕਾਂ ਦੀ ਮੌਤ ਹੋ ਗਈ। ਭਾਰਤ ਦੀ ਰਾਜਧਾਨੀ ਦਿੱਲੀ ਦੀ ਜਾਮਾ ਮਸਜਿਦ ਵਿਖੇ ਵੀ ਬਹੁਤ ਵੱਡਾ ਪ੍ਰਦਰਸ਼ਨ ਹੋਇਆ। 

ਲਗਾਤਾਰ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਅਸਰ ਭਾਜਪਾ ਦੀਆਂ ਭਾਈਵਾਲ ਪਾਰਟੀਆਂ 'ਤੇ ਤਾਂ ਦਿਸਣ ਲਗ ਪਿਆ ਹੈ ਤੇ ਜਨਤਾ ਦਲ ਯੂਨਾਈਟਿਡ ਅਤੇ ਲੋਕ ਜਨਸ਼ਕਤੀ ਪਾਰਟੀ ਨੇ ਇਸ ਕਾਨੂੰਨ ਬਾਰੇ ਆਪਣੀ ਸਥਿਤੀ ਬਦਲਣ ਦੇ ਬਿਆਨ ਦਿੱਤੇ ਹਨ। ਜਨਤਾ ਦਲ ਯੂਨਾਈਟਿਡ ਨੇ ਕਿਹਾ ਹੈ ਕਿ ਬਿਹਾਰ ਵਿੱਚ ਉਹਨਾਂ ਦੀ ਸਰਕਾਰ ਐਨਆਰਸੀ ਨੂੰ ਲਾਗੂ ਨਹੀਂ ਹੋਣ ਦਵੇਗੀ। ਲੋਕ ਜਨ ਸ਼ਕਤੀ ਪਾਰਟੀ ਨੇ ਕਿਹਾ ਹੈ ਕਿ ਸਰਕਾਰ ਇਸ ਕਾਨੂੰਨ ਬਾਰੇ ਲੋਕਾਂ ਵਿੱਚ ਸਪਸ਼ਟ ਸੁਨੇਹਾ ਦੇਣ 'ਚ ਨਾਕਾਮ ਰਹੀ ਹੈ। 

ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਨੇ ਕਿਹਾ ਕਿ ਬਿਜਨੌਰ ਵਿਖੇ ਹੋਏ ਟਕਰਾਅ 'ਚ ਦੋ ਲੋਕਾਂ ਦੀ ਮੌਤ ਹੋਈ ਹੈ ਜਦਕਿ ਮੇਰਠ, ਸਾਂਭਲ ਅਤੇ ਫਿਰੋਜ਼ਾਬਾਦ ਵਿਖੇ 1-1 ਬੰਦਾ ਮਾਰਿਆ ਗਿਆ ਹੈ। ਇਸ ਤੋਂ ਇਲਾਵਾ ਕਾਨਪੁਰ ਤੋਂ ਵੀ ਇੱਕ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।