ਸੇਵਾ ਸਿੰਘ ਸੇਖਵਾਂ ਨੂੰ ਆਪ ਪਾਰਟੀ ਵਿਚ ਸ਼ਾਮਲ
ਅੰਮ੍ਰਿਤਸਰ ਟਾਈਮਜ਼ ਬਿਉਰੋ
ਬਟਾਲਾ: ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਦੋਵੇਂ ਆਗੂ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਨ ਤੋਂ ਝਕਦੇ ਨਜ਼ਰ ਆਏ ਅਤੇ ਆਪਣੀ ਗੱਲ ਕਰਕੇ ਚਲੇ ਗਏ। ਇਸ ਦੌਰਾਨ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਪ੍ਰਤੀ ਉਨ੍ਹਾਂ ਦੀ ਸਿਹਤ ਦਾ ਹਾਲ ਤੱਕ ਵੀ ਨਾ ਜਾਣਨ ਬਾਰੇ ਰੋਸ ਵੀ ਪ੍ਰਗਟ ਕੀਤਾ। ਦੱਸਣਯੋਗ ਹੈ ਕਿ ਜਥੇਦਾਰ ਸੇਖਵਾਂ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਫਾਊਂਡਰ ਮੈਂਬਰ ਰਹੇ ਹਨ ਅਤੇ ਪਿਛਲੇ ਕਰੀਬ ਤਿੰਨ ਸਾਲਾਂ ਦੌਰਾਨ ਚਾਰ ਪਾਰਟੀਆਂ ਬਦਲ ਚੁੱਕੇ ਹਨ।ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਰਾਘਵ ਚੱਢਾ, ਕੁੰਵਰ ਵਿਜੇ ਪ੍ਰਤਾਪ ਸਿੰਘ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਮੌਜੂਦ ਸਨ।
Comments (0)