ਪਿਸ਼ਾਵਰ 'ਚ ਮੋਟਰਸਾਈਕਲ ਚਲਾਉਣ ਦੀ  ਸਿੱਖਾਂ ਨੂੰ ਬਿਨਾਂ ਹੈਲਮਟ ਮਿਲੀ ਛੋਟ

ਪਿਸ਼ਾਵਰ 'ਚ ਮੋਟਰਸਾਈਕਲ ਚਲਾਉਣ ਦੀ  ਸਿੱਖਾਂ ਨੂੰ ਬਿਨਾਂ ਹੈਲਮਟ ਮਿਲੀ ਛੋਟ

  ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮਿ੍ਤਸਰ-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਪ੍ਰਸ਼ਾਸਨ ਵਲੋਂ ਟਰੈਫ਼ਿਕ ਸੇਫ਼ਟੀ ਐਕਟ ਅਧੀਨ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ  ਪਾਉਣਾ ਲਾਜ਼ਮੀ ਕੀਤਾ ਗਿਆ ਹੈ । ਜਦਕਿ ਪਾਕਿ ਸਿੱਖ ਆਗੂਆਂ ਵਲੋਂ ਪੁਲਿਸ ਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਪੱਗੜੀ ਦੀ ਮਹੱਤਤਾ ਦੱਸੇ ਜਾਣ ਬਾਅਦ ਸਿੱਖਾਂ ਨੂੰ ਹੈਲਮਟ ਪਹਿਨਣ ਦੀ ਛੋਟ ਦੇ ਦਿੱਤੀ ਗਈ ਹੈ ।ਪਿਸ਼ਾਵਰ ਦੇ ਮੁੱਖ ਟ੍ਰੈਫਿਕ ਪੁਲਿਸ ਅਧਿਕਾਰੀ ਅੱਬਾਸ ਮਜੀਦ ਖਾਨ ਮਾਰਵਤ ਨੇ ਕਿਹਾ ਕਿ ਪਿਸ਼ਾਵਰੀ ਸਿੱਖਾਂ ਨੂੰ ਮੋਟਰ-ਸਾਈਕਲ ਚਲਾਉਣ ਸਮੇਂ ਹੈਲਮਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ ।