ਸੁਖਬੀਰ ਬਾਦਲ ਨੂੰ ਵੀ ਹੋਇਆ ਕੋਰੋਨਾ, ਟਵੀਟ ਕਰਕੇ ਦਿੱਤੀ ਜਾਣਕਾਰੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅਕਾਲੀ ਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਕਰੋਨਾ ਟੈਸਟ ਕਰਵਾਇਆ ਸੀ ਤੇ ਰਿਪੋਰਟ ਪਾਜੀਟਿਵ ਆਈ ਹੈ।
ਪਰ ਉਨ੍ਹਾਂ ਦੀ ਸਿਹਤ ਠੀਕ ਹੈ , ਇਸ ਦੇ ਚਲਦੇ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਪਿਛਲੇ ਦਿਨਾਂ ਵਿਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਵੀ ਟੈਸਟ ਕਰਵਾਉਣ।
Comments (0)