ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦੇ ਸਮੇਂ ਵਿਚ ਕੀਤਾ ਵਾਧਾ

ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦੇ ਸਮੇਂ ਵਿਚ ਕੀਤਾ ਵਾਧਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕੈਪਟਨ ਸਰਕਾਰ ਨੇ ਐਲਾਨ ਕੀਤਾ ਕਿ 9 ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦਾ ਸਮਾਂ ਵਧਾ ਦਿੱਤਾ ਹੈ।  ਜਿਸ ਵਿਚ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਤੇ ਰੋਪੜ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ। ਸਾਰਿਆਂ ਨੂੰ ਬੇਨਤੀ ਹੈ ਕਿ ਹੁਕਮਾਂ ਦੀ ਪਾਲਣਾ ਕਰੋ, ਮਾਸਕ ਪਾਓ ਤੇ ਸਾਵਧਾਨ ਰਹੋ। ਇਸ ਦੀ ਜਾਨਕਾਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਖੁਦ  Face book ਦੇ ਰਾਹੀ ਲੋਕਾਂ  ਨੂੰ ਦਿੱਤੀ.