ਆਈਜੀ ਉਮਰਾਨੰਗਲ , ਐਸਪੀ ਥਿੰਦ ਤੇ ਡੀਐਸਪੀ ਬਾਠ ਤੇ ਮਲੀ ਮੁਅਤਲ

ਆਈਜੀ ਉਮਰਾਨੰਗਲ , ਐਸਪੀ ਥਿੰਦ ਤੇ ਡੀਐਸਪੀ ਬਾਠ ਤੇ ਮਲੀ  ਮੁਅਤਲ
ਆਈਜੀ ਪਰਮਰਾਜ ਸਿੰਘ ਉਮਰਾਨੰਗਲ

ਮਾਮਲਾ ਪੰਜ ਨਸ਼ਾ ਸਮਗਲਰਾਂਂ ਦਾ 

 ਅੰਮ੍ਰਿਤਸਰ ਟਾਈਮਜ਼ ਬਿਊਰੋ              

ਚੰਡੀਗੜ੍ਹ, ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਗਈ ਸੀ ਉਸ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ਪੁਲੀਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ’ਚ ਗ੍ਰਿਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਐੱਸਟੀਐਫ ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਅਧਾਰ ’ਤੇ ਸਰਕਾਰ ਅਤੇ ਡੀਜੀਪੀ ਦਫਤਰ ਨੂੰ ਜੋ ਰਿਪੋਰਟ ਭੇਜੀ ਸੀ ਉਸ ਰਿਪੋਰਟ ’ਚ ਇਨ੍ਹਾਂ ਪੁਲੀਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਸੀ। ਨਸ਼ਿਆਂ ਦੀ ਸਮਗਲਿੰਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਆਈਜੀ, ਐੱਸਪੀ ਤੇ ਡੀਐੱਸਪੀ ਰੈਂਕ ਦੇ ਪੁਲੀਸ ਅਫਸਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ।