ਕੈਪਟਨ ਖਿਲਾਫ਼ ਕਾਂਗਰਸੀ ਵਿਧਾਇਕਾਂ ਦੇ ਬਗਾਵਤੀ ਸੁਰ ਭਖੇ 

ਕੈਪਟਨ ਖਿਲਾਫ਼ ਕਾਂਗਰਸੀ ਵਿਧਾਇਕਾਂ ਦੇ ਬਗਾਵਤੀ ਸੁਰ ਭਖੇ 

ਮਾਮਲਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ               

 ਵੱਖ-ਵੱਖ ਗਰੁੱਪਾਂ 'ਚ ਮੀਟਿੰਗਾਂ ਦੇ ਦੌਰ ਜਾਰੀ

ਅੰਮ੍ਰਿਤਸਰ ਟਾਈਮਜ਼ ਬਿਊਰੋ

 ਚੰਡੀਗੜ੍ਹ : ਬੇਅਦਬੀਆਂ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਦੇ ਅੰਦਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਖ਼ਿਲਾਫ਼ ਬਗ਼ਾਵਤ ਦੀ ਚੰਗਿਆੜੀ ਭਖਣ ਲੱਗੀ ਹੈ। ਬੇਅਦਬੀ ਦੇ ਮੁੱਦੇ 'ਤੇ ਸਭ ਤੋਂ ਵੱਧ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਆਗੂਆਂ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਵਿਧਾਇਕਾਂ, ਮੰਤਰੀਆਂ ਵੱਲੋਂ ਪੰਚਕੂਲਾ ਵਿਖੇ ਇਕ ਗੁਪਤ ਮੀਟਿੰਗ ਕੀਤੇ ਜਾਣ ਦੀ ਚਰਚਾ ਹੈ। ਦੱਸਿਆ ਜਾਂਦਾ ਕਿ ਇਸ ਮੀਟਿੰਗ ਵਿਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਕੁਝ ਹੋਰ ਵਿਧਾਇਕ ਸ਼ਾਮਲ ਹੋਏ। ਇਹ ਵੀ ਚਰਚਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਵਿਧਾਇਕ ਅਲੱਗ- ਅਲੱਗ ਗਰੁੱਪਾਂ ਵਿਚ ਮੀਟਿੰਗਾਂ ਕਰ ਰਹੇ ਹਨ।