ਪਰਮੀਸ਼ ਵਰਮਾ ਖ਼ਾਲਸਾ ਏਡ ਨਾਲ ਮਿਲ  ਕੋਰੋਨਾ ਮਰੀਜ਼ਾਂ ਦੀ ਸੇਵਾ ਕਰਨਗੇ 

ਪਰਮੀਸ਼ ਵਰਮਾ ਖ਼ਾਲਸਾ ਏਡ ਨਾਲ ਮਿਲ  ਕੋਰੋਨਾ ਮਰੀਜ਼ਾਂ ਦੀ ਸੇਵਾ ਕਰਨਗੇ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ – ਹੁਣ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਵੀਡੀਓ ਸਾਂਝੀ ਕਰਕੇ ਕੋਰੋਨਾ ਮਰੀਜ਼ਾਂ ਦੀ ਮਦਦ ਕਰਨ ਦੀ ਗੱਲ ਆਖੀ ਹੈ। ਅਸਲ ’ਚ ਪਰਮੀਸ਼ ਵਰਮਾ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਨਾਲ ਜੁੜੇ ਹਨ, ਜਿਨ੍ਹਾਂ ਨਾਲ ਮਿਲ ਕੇ ਉਹ ਕੋਰੋਨਾ ਮਰੀਜ਼ਾਂ ਦੀ ਮਦਦ ਕਰਨਗੇ। ਖ਼ਾਲਸਾ ਏਡ ਵਲੋਂ ਬਾਹਰਲੇ ਦੇਸ਼ਾਂ ਤੋਂ ਭਾਰਤ ’ਚ ਆਕਸੀਜਨ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ।ਪਰਮੀਸ਼ ਵੀਡੀਓ ’ਚ ਜਿਥੇ ਕੋਰੋਨਾ ਮਰੀਜ਼ਾਂ ਦੀ ਮਦਦ ਦਾ ਪ੍ਰਣ ਲੈ ਰਹੇ ਹਨ, ਉਥੇ ਲੋਕਾਂ ਨੂੰ ਵੀ ਅੱਗੇ ਆ ਕੇ ਇਕ-ਦੂਜੇ ਦੀ ਮਦਦ ਕਰਨ ਦਾ ਸੁਨੇਹਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਬਹੁਤ ਸਾਰੇ ਲੋਕ ਸਾਹ ਲੈਣ ਲਈ ਲੜ ਰਹੇ ਹਨ ਤੇ ਵੱਡੀ ਗਿਣਤੀ ’ਚ ਲੋਕ ਮੌਤ ਦੇ ਮੂੰਹ ’ਚ ਜਾ ਰਹੇ ਹਨ। ਆਓ ਅਸੀਂ ਆਪਣੇ ਯਤਨ ਕਰਕੇ ਸਭ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ ਤੇ ਜਿਹੜੇ ਵੀ ਲੋਕ ਡੋਨੇਸ਼ਨ ਦੇ ਸਕਦੇ ਹਨ ਕਿਰਪਾ ਕਰਕੇ ਉਹ ਡੋਨੇਸ਼ਨ ਕਰਨ ਤਾਂ ਕਿ ਕੀਮਤੀ ਜਾਨਾਂ ਨੂੰ ਬਚਾ ਸਕੀਏ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਤੇ ਪੰਜਾਬੀ ਅਦਾਕਾਰ ਦੇਵ ਖਰੌੜ ਵੀ ਖ਼ਾਲਸਾ ਏਡ ਨਾਲ ਹੱਥ ਮਿਲਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ।