ਠਿੰਡਾ 'ਚੋਂ ਮਿਲੇ ਗੁਟਕਾ ਸਾਹਿਬ ਦੇ ਖੰਡਿਤ ਪੰਨੇ, ਪੰਥਕ ਜਥੇਬੰਦੀਆਂ 'ਚ ਰੋਸ

ਠਿੰਡਾ 'ਚੋਂ ਮਿਲੇ ਗੁਟਕਾ ਸਾਹਿਬ ਦੇ ਖੰਡਿਤ ਪੰਨੇ, ਪੰਥਕ ਜਥੇਬੰਦੀਆਂ 'ਚ ਰੋਸ

ਅੰਮ੍ਰਿਤਸਰ ਟਾਈਮਜ਼ ਬਿਉਰੋ       

 ਬਠਿੰਡਾ : ਬਠਿੰਡਾ ਸ਼ਹਿਰ 'ਚੋਂ ਗੁਟਕਾ ਸਾਹਿਬ ਦੇ ਖੰਡਿਤ ਕੀਤੇ ਅੰਗ ਮਿਲੇ ਹਨ। ਥਾਣਾ ਥਰਮਲ ਅਧੀਨ ਸਰਹਿੰਦ ਨਹਿਰ ਨੇੜਿਓਂ ਖੰਡਿਤ ਅੰਗ ਮਿਲਣ ਤੋਂ ਬਾਅਦ ਸਿੱਖ ਜਥੇਬੰਦੀਆਂ 'ਚ ਸਖਤ ਰੋਸ ਪੈਦਾ ਹੋ ਗਿਆ ਹੈ। ਥਾਣਾ ਥਰਮਲ ਦੀ ਪੁਲਿਸ ਨੇ ਖੰਡਿਤ ਅੰਗਾਂ ਨੂੰ ਆਪਣੇ ਕੋਲ ਰੱਖ ਲਿਆ ਹੈ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।ਦੂਜੇ ਪਾਸੇ  ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਤੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਨੇ ਦੋਸ਼ ਲਾਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵਿਵਾਦਤ ਅਰਦਾਸ ਵੀ ਇਸੇ ਸਾਜ਼ਿਸ਼ ਦਾ ਹਿੱਸਾ ਸੀ ਪਰ ਪੁਲਿਸ ਨੇ ਅਜੇ ਤਕ ਅਰਦਾਸ ਕਰਵਾਉਣ ਵਾਲੇ ਭਾਜਪਾ ਆਗੂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਪੁਲਿਸ ਪ੍ਰਸ਼ਾਸਨ ਬਠਿੰਡਾ 'ਚ ਮੁੜ ਕੋਟਕਪੂਰਾ ਬਹਿਬਲ ਗੋਲੀ ਕਾਂਡ ਦੁਹਰਾਉਣ ਵਲ ਵਧ ਰਿਹਾ ਹੈ। ਥਾਣਾ ਥਰਮਲ ਦੀ ਪੁਲਿਸ ਦਾ ਕਹਿਣਾ ਸੀ ਖੰਡਿਤ ਅੰਗ ਕਾਫ਼ੀ ਪੁਰਾਣੇ ਜਾਪਦੇ ਹਨ ਪਰ ਫਿਰ ਵੀ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।