ਪੰਜਾਬ ਵਿਧਾਨ ਸਭਾ ਨੇ ਸੀਏਏ ਖਿਲਾਫ ਮਤਾ ਪਾਸ ਕੀਤਾ

ਪੰਜਾਬ ਵਿਧਾਨ ਸਭਾ ਨੇ ਸੀਏਏ ਖਿਲਾਫ ਮਤਾ ਪਾਸ ਕੀਤਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਅੱਜ ਭਾਰਤ ਦੀ ਪਾਰਲੀਮੈਂਟ ਵੱਲੋਂ ਪਾਸ ਕੀਤੇ ਗਏ ਨਾਗਿਰਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਮਤਾ ਪਾਸ ਕਰ ਦਿੱਤਾ ਗਿਆ। ਇਸ ਮਤਾ ਪੰਜਾਬ ਦੇ ਮੰਤਰੀ ਬ੍ਰਹਮ ਮੋਹਿੰਦਰਾ ਵੱਲੋਂ ਪੇਸ਼ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਇਸ ਮਤੇ ਦਾ ਸਮਰਥਨ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਇਸਤੋਂ ਪਹਿਲਾਂ ਕੇਰਲ ਦੀ ਵਿਧਾਨ ਸਭਾ ਵਿਚ ਇਸ ਕਾਨੂੰਨ ਖਿਲਾਫ ਮਤਾ ਪਾਸ ਕਰ ਚੁੱਕੀ ਹੈ। 

ਮਤੇ ਵਿਚ ਕਿਹਾ ਹਿਆ ਕਿ ਇਹ ਕਾਨੂੰਨ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਅਤੇ ਧਰਮ-ਨਿਰਪੱਖਤਾ ਦੇ ਵਿਰੁੱਧ ਹੈ। 

ਆਪ ਐਮਐਲਏ ਅਮਨ ਅਰੋੜਾ ਨੇ ਕਿਹਾ ਕਿ ਇਹ ਕਾਨੂੰਨ ਹੋਰ ਵੱਡੇ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਲਿਆਂਦਾ ਗਿਆ ਸੀ। 

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐਮਐਲਏ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਉਹ ਸੀਏਏ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦੇ ਹਨ।

ਮਤੇ 'ਤੇ ਹੋਈ ਬਹਿਸ 'ਚ ਭਾਗ ਲੈਂਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਬੇਇਨਸਾਫੀ ਨੂੰ ਪ੍ਰਵਾਨ ਨਹੀਂ ਕਰਨਗੇ। ਉਹਨਾਂ ਕਿਹਾ ਕਿ ਸੀਏਏ ਪੰਜਾਬ ਦੇ ਲੋਕਾਂ 'ਚ ਵੰਡ ਪਾਵੇਗਾ।

ਬਾਦਲ ਨੇ ਕਿਹਾ ਕਿ ਪੰਜਾਬ 1947 ਵਿੱਚ ਵੰਡ ਦਾ ਦਰਦ ਝੱਲ ਚੁੱਕਿਆ ਹੈ ਜਦੋਂ ਲੱਖਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ। ਮਨਪ੍ਰੀਤ ਬਾਦਲ ਨੇ ਸਵਾਲ ਕੀਤਾ ਕਿ ਇਸ ਕਾਨੂੰਨ ਵਿਚੋਂ ਸ਼੍ਰੀ ਲੰਕਾ, ਭੂਟਾਨ ਅਤੇ ਮੁਸਲਮਾਨਾਂ ਨੂੰ ਬਾਹਰ ਕਿਉਂ ਰੱਖਿਆ ਗਿਆ ਹੈ।

 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।