ਗੁਰੂ ਰਵਿਦਾਸ ਮੰਦਰ ਤੋੜੇ ਜਾਣ ਵਿਰੁੱਧ ਪੰਜਾਬ ਬੰਦ ਦੇ ਮੱਦੇਨਜ਼ਰ ਸਿੱਖਿਆ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ
ਜਲੰਧਰ: ਦਿੱਲੀ ਵਿੱਚ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਪੁਰਾਤਨ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਮਗਰੋਂ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਸਿੱਖਿਆ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਪਰ ਕਈ ਥਾਵਾਂ 'ਤੇ ਵਿਦਿਆਰਥੀ ਅਤੇ ਮੁਲਾਜ਼ਮ ਸ਼ਸ਼ੋਪੰਜ ਵਿੱਚ ਹਨ ਕਿ ਸਕੂਲ ਖੁੱਲ੍ਹਣਗੇ ਜਾ ਨਹੀਂ।
ਬੰਦ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਅੱਜ ਹੋਣ ਵਾਲੇ ਸਪਲੀਮੈਂਟਰੀ ਇਮਤਿਹਾਨਾਂ ਨੂੰ ਰੱਦ ਕਰ ਦਿੱਤਾ ਹੈ।
ਪੰਜਾਬ ਵਿੱਚ ਪੂਰਨ ਬੰਦ ਦੀ ਸੰਭਾਵਨਾ
ਦਿੱਲੀ ਵਿੱਚ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦਾ ਪੰਜਾਬ ਵਿੱਚ ਵਿਆਪਕ ਰੋਸ ਫੈਲ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ। ਰਵਿਦਾਸ ਭਾਈਚਾਰੇ ਦੇ ਨਾਲ ਸਿੱਖ ਜਥੇਬੰਦੀਆਂ ਵਲੋਂ ਵੀ ਇਸ ਬੰਦ ਦਾ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਪੰਜਾਬ ਮੁਕੰਮਲ ਬੰਦ ਰਹਿਣ ਦੇ ਅਸਾਰ ਨਜ਼ਰ ਆ ਰਹੇ ਹਨ।
Comments (0)