ਸੀਬੀਐਸਈ ਤੇ ਆਈਸੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ -ਕੈਪਟਨ ਅਮਰਿੰਦਰ ਸਿੰਘ

ਸੀਬੀਐਸਈ ਤੇ ਆਈਸੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ -ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਜੀ ਨੇ ਕੋਵਿਡ-19 ਦੇ ਮੱਦੇਨਜ਼ਰ ਕੇਂਦਰੀ ਸਿੱਖਿਆ ਮੰਤਰੀ ਡਾ. ਆਰਪੀ ਨਿਸ਼ਾਂਕ ਜੀ ਨੂੰ ਚਿੱਠੀ ਲਿਖ ਕੇ ਸੀਬੀਐਸਈ ਤੇ ਆਈਸੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਜਲਦ ਤੋਂ ਜਲਦ ਫ਼ੈਸਲਾ ਲਵੇ। ਸ਼ੋਸ਼ਲ ਮੀਡੀਆ ਰਾਹੀ ਇਹ ਜਾਣਕਾਰੀ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ.