ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈਣ ਤੋਂ ਛੇ ਸਾਲ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ,  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਇੱਕ ਨਿਜੀ ਸਮਾਰੋਹ ਵਿੱਚ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ, “ਮੇਰੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਵਿਆਹੁਤਾ ਜੀਵਨ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਂ ਉਨ੍ਹਾਂ ਦੋਵਾਂ ਨੂੰ ਪਿਆਰ, ਸਤਿਕਾਰ ਅਤੇ ਸਾਥ ਦੀ ਜ਼ਿੰਦਗੀ ਭਰ ਦੀ ਕਾਮਨਾ ਕਰਦਾ ਹਾਂ।