ਕੁੱਟਮਾਰ ਮਗਰੋਂ ਪਿਸ਼ਾਬ ਪੀਣ ਲਈ ਮਜ਼ਬੂਰ ਕੀਤਾ; ਐਸਸੀ ਕਮਿਸ਼ਨ ਨੇ ਚੁੱਕਿਆ ਮਾਮਲਾ

ਕੁੱਟਮਾਰ ਮਗਰੋਂ ਪਿਸ਼ਾਬ ਪੀਣ ਲਈ ਮਜ਼ਬੂਰ ਕੀਤਾ; ਐਸਸੀ ਕਮਿਸ਼ਨ ਨੇ ਚੁੱਕਿਆ ਮਾਮਲਾ

ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਪਿੰਡ ਚਾਂਗਲੀਵਾਲਾ ਵਿੱਚ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਜਗਮੇਲ ਸਿੰਘ ਨਾਮੀਂ ਇੱਕ ਵਿਅਕਤੀ ਨੂੰ ਪਿਓ ਅਤੇ ਪੁੱਤਾਂ ਨੇ ਮਿਲਕੇ ਕੁੱਟਿਆ ਅਤੇ ਪਿਸ਼ਾਬ ਪੀਣ ਲਈ ਮਜ਼ਬੂਰ ਕੀਤਾ। 

ਪੀੜਤ ਜਗਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਦਲਿਤ ਪਰਿਵਾਰ ਨਾਲ ਸਬੰਧਿਤ ਹੈ। ਜਗਮੇਲ ਸਿੰਘ ਨੇ ਦੱਸਿਆ ਕਿ ਉਸਦਾ ਪਿਛਲੇ ਮਹੀਨੇ 21 ਅਕਤੂਬਰ ਨੂੰ ਪਿੰਡ ਦੇ ਹੀ ਵਾਸੀ ਰਿੰਕੂ, ਉਸਦੇ ਭਰਾ ਲੱਕੀ ਅਤੇ ਪਿਤਾ ਨਾਲ ਝਗੜਾ ਹੋ ਗਿਆ ਸੀ ਜਿਸ ਦਾ ਬਾਅਦ ਵਿੱਚ ਫੈਂਸਲਾ ਵੀ ਹੋ ਗਿਆ ਸੀ। 

ਜਗਮੇਲ ਸਿੰਘ ਨੇ ਦੋਸ਼ ਲਾਇਆ ਹੈ ਕਿ 7 ਨਵੰਬਰ ਨੂੰ ਰਿੰਕੂ ਨੇ ਉਸਨੂੰ ਆਪਣੇ ਘਰ ਬੁਲਾਇਆ ਅਤੇ ਉੱਥੇ ਉਸ ਨਾਲ ਕੁੱਟਮਾਰ ਕੀਤੀ। ਜਗਮੇਲ ਸਿੰਘ ਨੇ ਕਿਹਾ ਕਿ ਜਦੋਂ ਉਸਨੇ ਪਾਣੀ ਮੰਗਿਆ ਤਾਂ ਉਸਨੂੰ ਧੱਕੇ ਨਾਲ ਪਿਸ਼ਾਬ ਪਿਲਾਇਆ ਗਿਆ।

ਪੰਜਾਬ ਰਾਜ ਐਸਸੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੇ ਕਿਹਾ ਕਿ ਉਹਨਾਂ ਵੱਲੋਂ ਦਖਲ ਦੇਣ ਮਗਰੋਂ ਪੁਲਿਸ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ। ਡੀਐੱਸਪੀ ਬੂਟਾ ਸਿੰਘ ਨੇ ਦੱਸਿਆ ਕਿ ਜਗਮੇਲ ਸਿੰਘ ਦੇ ਬਿਆਨਾਂ 'ਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਾਰੇ ਦੋਸ਼ੀ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।