ਅੰਮ੍ਰਿਤਸਰ ਪੁਲਿਸ ਵਲੋਂ 28 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਪਿਉ-ਪੁੱਤ ਗ੍ਰਿਫ਼ਤਾਰ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ - ਅੰਮ੍ਰਿਤਸਰ ਪੁਲਸ ਨੇ ਨਸ਼ੇ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਦੇ ਹੋਏ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਕੁੱਲ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 28 ਕਰੋੜ ਰੁਪਏ ਹੈ। ਇਹ ਕਾਰਵਾਈ ਸੀ. ਆਈ. ਏ. ਸਟਾਫ਼ ਅਤੇ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਸਾਂਝੇ ਤੌਰ ’ਤੇ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪਿਉ-ਪੁੱਤ ਹਨ ਅਤੇ ਪਿੰਡ ਰਾਊਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ ਹਨ।
ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਪਿਉ-ਪੁੱਤ ਲੰਬੇ ਸਮੇਂ ਤੋਂ ਨਸ਼ੇ ਦੀ ਸਮੱਗਲਿੰਗ ਕਰ ਰਹੇ ਸਨ। ਇਹ ਦੋਵੇਂ ਸਮੱਗਲਰ ਕਿਸੇ ਹੋਰ ਸਮੱਗਲਰ ਨੂੰ ਹੈਰੋਇਨ ਸਪਲਾਈ ਕਰਨ ਲਈ ਕਾਰ ’ਵਿਚ ਆਏ ਸਨ। ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਕਾਰ ਵਿਚੋਂ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 4 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਕਾਰ ਵਿਚੋਂ ਸਾਢੇ 4 ਲੱਖ ਰੁਪਏ ਵੀ ਬਰਾਮਦ ਹੋਏ ਹਨ।
Comments (0)