ਪੰਜਾਬ ਸਰਕਾਰ ਨੂੰ  ਕੂੜੇ  ਦੇ ਪ੍ਰਬੰਧਨ ਵਿਚ ਨਾਕਾਮ  ਰਹਿਣ ਤੋਂ ਐੱਨਜੀਟੀ ਔਖਾ

ਪੰਜਾਬ ਸਰਕਾਰ ਨੂੰ  ਕੂੜੇ  ਦੇ ਪ੍ਰਬੰਧਨ ਵਿਚ ਨਾਕਾਮ  ਰਹਿਣ ਤੋਂ ਐੱਨਜੀਟੀ ਔਖਾ

ਪੰਜਾਬ ਨੂੰ 2000 ਕਰੋੜ ਤੋਂ ਵੱਧ ਦਾ ਜੁਰਮਾਨਾ ਕੀਤਾ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ:ਕੌਮੀ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਪੰਜਾਬ ਸਰਕਾਰ ਨੂੰ ਠੋਸ ਤੇ ਤਰਲ ਕੂੜੇ (ਰਹਿੰਦ-ਖੂੰਹਦ) ਦੇ ਪ੍ਰਬੰਧਨ ਵਿੱਚ ਨਾਕਾਮ ਰਹਿਣ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਟ੍ਰਿਬਿਊਨਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਰਕੇ ਕੂੜੇ ਦੀ ਪੈਦਾਵਾਰ ਤੇ ਪ੍ਰਬੰਧਨ ਵਿਚ ਵੱਡਾ ਖੱਪਾ ਬਣ ਗਿਆ ਹੈ। ਐੱਨਜੀਟੀ ਚੇਅਰਪਰਸਨ ਜਸਟਿਸ ਏ.ਕੇ.ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਹੀ ਕਦਮ ਪੁੱਟਣ ਲਈ ਅਣਮਿੱਥੀ ਉਡੀਕ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਸਿਹਤ ਨਾਲ ਜੁੜੇ ਮਸਲਿਆਂ ਨੂੰ ਲਮਕਾਇਆ ਜਾ ਸਕਦਾ ਹੈ। ਪੰਜਾਬ ਸਰਕਾਰ 100 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕਰ ਚੁੱਕੀ ਹੈ ਜਦੋਕਿ ਟ੍ਰਿਬਿਊਨਲ ਨੇ ਬਕਾਇਆ ਰਕਮ ਇਕ ਵੱਖਰੇ ਖਾਤੇ ਵਿਚ ਦੋ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।