ਬਲਾਕ ਖਮਾਣੋਂ ਵਿਖੇ ਕੀਤੀਆਂ ਨਵੀਆਂ ਨਿਯੁਕਤੀਆਂ -ਡਾਕਟਰ ਖੇੜਾ
ਅੰਮ੍ਰਿਤਸਰ ਟਾਈਮਜ਼
ਐੱਸ. ਏ. ਐੱਸ. ਨਗਰ; ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਇੱਕ ਅਹਿਮ ਮੀਟਿੰਗ ਖਮਾਣੋਂ ਵਿਖੇ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ ਅਤੇ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਦੀਪ ਸਿੰਘ ਨੂੰ ਉਪ ਪ੍ਰਧਾਨ, ਰਾਜਦੀਪ ਸਿੰਘ ਨੂੰ ਸੈਕਟਰੀ, ਜਸਵੀਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਨੂੰ ਮੈਂਬਰ ਆਰ ਟੀ ਆਈ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਜਿਨ੍ਹਾਂ ਨੂੰ ਹੂ -ਬੂ-ਹੂ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਦੀ ਆਪਣੀ ਜ਼ੁਮੇਵਾਰੀ ਹੋਵੇਗੀ। ਨਵੇਂ ਅਹੁਦੇਦਾਰਾਂ ਦੀ ਭਰਤੀ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ । ਅਲੱਗ ਅਲੱਗ ਪਿੰਡਾਂ ਵਿੱਚ ਬੂਟੇ ਲਗਾਉਣ ਲਈ ਨੌਜਵਾਨ ਵਰਗ ਉਤਸ਼ਾਹਿਤ ਕੀਤਾ ਜਾਵੇ ਗਾ। ਨਵੇਂ ਅਹੁਦੇਦਾਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹਰਭਜਨ ਸਿੰਘ ਜੱਲੋਵਾਲ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਦਿੱਤੀ ਗਈ ਹਰ ਹਦਾਇਤ ਨੂੰ ਮੰਨਣਾ ਸਾਡਾ ਇਖਲਾਕੀ ਫਰਜ਼ ਹੈ ਜਿਸ ਨੂੰ ਅਸੀਂ ਇਮਾਨਦਾਰੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਰਾਵਿੰਦਰ ਸਿੰਘ, ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ ਟੀ ਆਈ ਸੋੱਲ ਪੰਜਾਬ, ਗੁਰਦੀਪ ਸਿੰਘ, ਦਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Comments (0)