ਮੰਚ ਵੱਲੋਂ ਬੱਚਿਆਂ ਨੂੰ ਰਿਸ਼ੀਕੇਸ਼ ਉਤਰਾਖੰਡ ਵਿਖੇ ਕੀਤਾ ਗਿਆ ਸਨਮਾਨਿਤ

ਮੰਚ ਵੱਲੋਂ ਬੱਚਿਆਂ ਨੂੰ ਰਿਸ਼ੀਕੇਸ਼ ਉਤਰਾਖੰਡ ਵਿਖੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ : ਮਨੁੱਖੀ ਅਧਿਕਾਰ ਮੰਚ ਦੀ ਸਟੇਟ ਉਤਰਾਖੰਡ ਦੇ ਸ਼ਹਿਰ ਰਿਸ਼ੀਕੇਸ਼ ਦੇ ਨਿਰਮਲ ਆਸ਼ਰਮ ਗਿਆਨ ਦਾਨ ਅਕੈਡਮੀ ਰਿਸ਼ੀਕੇਸ਼ ਉਤਰਾਖੰਡ ਵਿੱਚ ਸਕੈਡੰਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਜਿਨ੍ਹਾਂ ਨੇ ਪੜ੍ਹਾਈ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ 12 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਦੀਆਂ ਹਦਾਇਤਾਂ ਮੁਤਾਬਿਕ ਸਰਬਜੀਤ ਕੌਰ ਸੈਣੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਅਤੇ ਉਨ੍ਹਾਂ ਨਾਲ ਟੂਰ ਤੇ ਗਈ ਹੋਈ ਸਮੁੱਚੀ ਟੀਮ ਦੀ ਪ੍ਰਧਾਨਗੀ ਹੇਠ ਰਿਸ਼ੀਕੇਸ਼ ਵਿਖੇ ਇਹ ਸਨਮਾਨ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਅਕੈਡਮੀ ਦੇ ਮੁੱਖੀ ਸੰਤ ਬਾਬਾ ਜੋਧ ਸਿੰਘ ਜੀ ਨੇ ਬੋਲਦਿਆਂ ਕਿਹਾ ਕਿ ਅੱਜ ਸਮਾਜ ਅੰਦਰ ਹਰ ਵਿਅਕਤੀ ਦਾ ਗਿਆਨ ਵਧਾਉਣ ਲਈ ਵੱਧ ਤੋਂ ਵੱਧ ਵਿੱਦਿਅਕ ਅਦਾਰਿਆਂ ਦੀ ਜ਼ਰੂਰਤ ਹੈ। ਸਮੇਂ ਸਮੇਂ ਸਿਰ ਉਨ੍ਹਾਂ ਵਿੱਚ ਪੜਾਈ ਦੇ ਆਲੀਸ਼ਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਵਰਗ ਅੱਗੇ ਤੋਂ ਹੋਰ ਵਧੀਆ ਪੜ੍ਹਾਈ ਕਰਕੇ ਆਪਣੇ ਸਕੂਲ ਦਾ, ਅਧਿਆਪਕਾਂ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ। ਉਨਾਂ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੂੰ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਮੰਚ ਸਦਾ ਚੜ੍ਹਦੀ ਕਲਾ ਵਿਚ ਰਹੇ ਉਨ੍ਹਾਂ ਮੰਚ ਦੀ ਟੀਮ ਦਾ ਵੀ ਧੰਨਵਾਦ ਕੀਤਾ ਅਤੇ ਸਕੂਲ ਵੱਲੋਂ ਮਾਣ ਸਨਮਾਨ ਦੇ ਕੇ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸੁਨੀਤਾ ਸ਼ਰਮਾ, ਕੁਲਦੀਪ ਸਿੰਘ,ਸੋਹਣ ਸਿੰਘ, ਬਲਵਿੰਦਰ ਸਿੰਘ, ਅਮ੍ਰਿਤ ਪਾਲ ਸਿੰਘ, ਸੰਨੀ ਸਿੰਘ, ਸੁਰਜੀਤ ਕੌਰ,ਅਰਨਵ ਸਿੰਘ,ਰਾਸਿਤਾ ਸੈਣੀ, ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਅਤੇ ਸਰਬਜੀਤ ਕੌਰ ਸੈਣੀ ਆਦਿ ਨੇ ਇਸ ਸਨਮਾਨ ਸਮਾਰੋਹ ਵਿੱਚ ਹਿੱਸਾ ਲਿਆ।