ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਬਾਦਲ ਦਲ ਖ਼ਿਲਾਫ਼ ਕੇਸ ਦੀ ਸੁਣਵਾਈ 11 ਨੂੰ

ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਬਾਦਲ ਦਲ ਖ਼ਿਲਾਫ਼ ਕੇਸ ਦੀ ਸੁਣਵਾਈ 11 ਨੂੰ

ਅੰਮ੍ਰਿਤਸਰ ਟਾਈਮਜ਼

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਦੀ ਅਗਲੀ ਸੁਣਵਾਈ 11 ਅਪਰੈਲ ਨੂੰ ਨਿਸ਼ਚਿਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਕੱਤਰ ਜਨਰਲ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ। ਇਹ ਕੇਸ ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਤੇ ਓਮ ਸਿੰਘ ਸਟਿਆਣਾ ਵੱਲੋਂ ਦਾਇਰ ਕੀਤਾ ਗਿਆ ਹੈ।