ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਤੇ ਪੀਸੀਆਰ ਹੋਵੇ ਖ਼ਤਮ, ਪਾਕਿਸਤਾਨੀ ਸਿੱਖਾਂ ਨੇ  ਕੀਤੀ ਮੰਗ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਤੇ ਪੀਸੀਆਰ ਹੋਵੇ ਖ਼ਤਮ, ਪਾਕਿਸਤਾਨੀ ਸਿੱਖਾਂ ਨੇ  ਕੀਤੀ ਮੰਗ

ਅੰਮ੍ਰਿਤਸਰ ਟਾਈਮਜ਼

 ਅੰਮ੍ਰਿਤਸਰ : ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਪੀਸੀਆਰ ਟੈਸਟ ਦੀ ਸ਼ਰਤਾਂ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਆਮਿਰ ਸਿੰਘ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਲਿਖੇ ਪੱਤਰ 'ਚ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਪਾਕਿਸਤਾਨ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕ੍ਰੈਡਿਟ ਕਾਰਡ ਦੇਣ ਦੀ ਇਜਾਜ਼ਤ ਦਿੱਤੀ ਜਾਵੇ।ਅਮੀਰ ਸਿੰਘ ਨੇ NCOC ਨੂੰ ਇਕ ਹੋਰ ਪੱਤਰ ਲਿਖ ਕੇ ਭਾਰਤੀ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਪਹੁੰਚਣ ਤੋਂ 72 ਘੰਟੇ ਪਹਿਲਾਂ ਪੀ.ਸੀ.ਆਰ ਟੈਸਟ ਦੀ ਸ਼ਰਤ ਨੂੰ ਖਤਮ ਕਰਕੇ ਕੋਰੋਨਾ ਟੀਕਾਕਰਨ ਸਰਟੀਫਿਕੇਟ ਸਵੀਕਾਰ ਕਰਨ ਲਈ ਕਿਹਾ ਹੈ।