ਅੰਮਿ੍ਤਪਾਲ ਸਿੰਘ ਦੇ ਤਿੰਨ ਸਾਥੀਆਂ ਦੀ ਪਟੀਸ਼ਨ 'ਤੇ ਹੁਣ ਹਾਈਕੋਰਟ ਮੁੱਖ ਕੇਸ ਨਾਲ ਕਰੇਗੀ ਸੁਣਵਾਈ

ਅੰਮਿ੍ਤਪਾਲ ਸਿੰਘ ਦੇ ਤਿੰਨ ਸਾਥੀਆਂ ਦੀ ਪਟੀਸ਼ਨ 'ਤੇ ਹੁਣ ਹਾਈਕੋਰਟ ਮੁੱਖ ਕੇਸ ਨਾਲ ਕਰੇਗੀ ਸੁਣਵਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ -'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਉਨ੍ਹਾਂ ਦੇ ਸਾਥੀ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਵਲੋਂ ਐਨ.ਐਸ. ਏ. ਤਹਿਤ ਹੋਈ ਗਿ੍ਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਹਾਈਕੋਰਟ ਮੁੱਖ ਕੇਸ ਨਾਲ ਸੁਣਵਾਈ ਕਰੇਗੀ । ਹਾਈਕੋਰਟ ਵਿਚ ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਅਦਾਲਤ ਨੇ ਇਸ ਨੂੰ ਮੁੱਖ ਕੇਸ ਨਾਲ ਸੁਣਵਾਈ ਕਰਨ ਦੇ ਆਦੇਸ਼ ਦਿੱਤੇ ।ਹੁਣ ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਵੀ 10 ਜੁਲਾਈ ਨੂੰ ਹੋਵੇਗੀ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਗੁਰਮੀਤ ਸਿੰਘ ਭੁੱਕਣਵਾਲਾ ਨੇ ਵੀ ਗਿ੍ਫ਼ਤਾਰੀ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ ।ਹਾਈਕੋਰਟ ਵਿਚ ਦਾਖ਼ਲ ਕੀਤੀ ਪਟੀਸ਼ਨ ਵਿਚ ਤਿੰਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਾਜਾਇਜ਼ ਤਰੀਕੇ ਨਾਲ ਬੰਦੀ ਬਣਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ ਹੈ ।ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰਵਾਇਆ ਜਾਵੇ ।