ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਸ਼ਹੀਦ ਭਗਤ ਸਿੰਘ ਦੇ ਨਾਮ ਉਪਰ ਕਰਨ ਬਾਰੇ ਜਾਰੀ ਹੋਇਆ ਨੋਟੀਫਿਕੇਸ਼ਨ

ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਸ਼ਹੀਦ ਭਗਤ ਸਿੰਘ ਦੇ ਨਾਮ ਉਪਰ ਕਰਨ ਬਾਰੇ  ਜਾਰੀ ਹੋਇਆ ਨੋਟੀਫਿਕੇਸ਼ਨ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ-ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਦੇ ਨਾਂਅ 'ਵਿਚ ਬਦਲਣ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ।25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਕਰ ਦਿੱਤਾ ਜਾਵੇਗਾ ।ਇਹ ਐਲਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਕੀਤਾ ਗਿਆ ਸੀ ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ 'ਵਿਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਫੌਰੀ ਪ੍ਰਭਾਵ ਦੇ ਨਾਲ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਕੀਤਾ ਜਾਂਦਾ ਹੈ । ਹਵਾਈ ਅੱਡਿਆਂ ਦੇ ਨਾਂਅ ਤਬਦੀਲ ਕਰਨ ਦੇ ਲੰਮੇ ਅਮਲਾਂ 'ਚ ਕੇਂਦਰੀ ਮੰਤਰੀ ਮੰਡਲ ਵਲੋਂ ਅੰਤਿਮ ਪ੍ਰਵਾਨਗੀ ਦਿੱਤੀ ਗਈ ਹੈ । ਜ਼ਿਆਦਾਤਰ ਹਵਾਈ ਅੱਡਿਆਂ ਦਾ ਨਾਂਅ ਉਸੇ ਸ਼ਹਿਰ 'ਤੇ ਹੁੰਦਾ ਹੈ ਪਰ ਕੁਝ ਮਾਮਲਿਆਂ 'ਵਿਚ ਸੂਬੇ ਵਲੋਂ ਇਕ ਵਿਸੇਸ਼ ਨਾਂਅ ਦੀ ਤਜਵੀਜ਼ ਕੀਤੀ ਜਾਂਦੀ ਹੈ ।ਜਿਸ ਤੋਂ ਬਾਅਦ ਪਹਿਲਾਂ ਉਸ ਨੂੰ ਵਿਧਾਨ ਸਭਾ 'ਚ ਇਕ ਵਿਸ਼ੇਸ਼ ਮਤੇ ਨਾਲ ਪਾਸ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਉਹ ਅੰਤਿਮ ਪ੍ਰਵਾਨਗੀ ਲਈ ਕੇਂਦਰੀ ਮੰਤਰੀ ਮੰਡਲ ਕੋਲ ਭੇਜਿਆ ਜਾਂਦਾ ਹੈ ।