ਮਹਿਲਾ ਕਿਸਾਨ ਯੂਨੀਅਨ ਨੇ ਮੋਦੀ ਤੋਂ ਐੱਮ.ਐੱਸ.ਪੀ. ਦੀ ਮੰਗ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ

ਮਹਿਲਾ ਕਿਸਾਨ ਯੂਨੀਅਨ ਨੇ ਮੋਦੀ ਤੋਂ ਐੱਮ.ਐੱਸ.ਪੀ. ਦੀ ਮੰਗ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ
ਫੋਟੋ ਕੈਪਸ਼ਨ : ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਦੀ ਅਗਵਾਈ ਹੇਠ ਕਿਸਾਨ ਬੀਬੀਆਂ ਪ੍ਰਧਾਨ ਮੰਤਰੀ ਨੂੰ ਭੇਜੇ ਜਾਣ ਵਾਲਾ ਮੰਗ ਪੱਤਰ ਡਿਪਟੀ ਕਮਿਸ਼ਨਰ ਜਲੰਧਰ ਨੂੰ ਦੇਣ ਮੌਕੇ ਨਜ਼ਰ ਆ ਰਹੀਆਂ ਹਨ।  

ਕਣਕ ਦੀ ਉਪਜ ਘਟਣ ਲਈ ਕੇਂਦਰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇ : ਬੀਬੀ ਰਾਜਵਿੰਦਰ ਕੌਰ ਰਾਜੂ

 ਅੰਮ੍ਰਿਤਸਰ ਟਾਈਮਜ਼ ਬਿਊਰੋ

ਜਲੰਧਰ 15 ਅਪ੍ਰੈਲ ( ) ਮਹਿਲਾ ਕਿਸਾਨ ਯੂਨੀਅਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਐੱਮ.ਐੱਸ.ਪੀ. ਮੰਗ ਹਫ਼ਤਾ ਮਨਾਉਂਦੇ ਹੋਏ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨੂੰ ਭੇਜੇ ਜਾਣ ਵਾਲਾ ਮੰਗ ਪੱਤਰ ਅੱਜ ਡਿਪਟੀ ਕਮਿਸ਼ਨਰ ਜਲੰਧਰ ਦੇ ਨੁਮਾਇੰਦੇ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪਿਆ। ਨਾਲ ਹੀ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਵੱਧ ਗਰਮੀ ਕਾਰਨ ਕਣਕਾਂ ਦਾ ਝਾੜ ਘਟਣ ਤੇ ਦਾਣੇ ਮਾਜੂ ਪੈਣ ਕਰਕੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਤੁਰੰਤ ਦੇਣ ਦਾ ਐਲਾਨ ਕੀਤਾ ਜਾਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਾਂ ਪੂਰੇ ਭਾਰਤ ਵਿੱਚ 11 ਅਪ੍ਰੈਲ ਤੋਂ 17 ਅਪ੍ਰੈਲ ਤੱਕ ਐਮ.ਐਸ.ਪੀ. ਹਫ਼ਤਾ ਮਨਾਇਆ ਜਾ ਰਿਹਾ ਹੈ ਇਸੇ ਸੰਦਰਭ ਵਿੱਚ ਮਹਿਲਾ ਕਿਸਾਨ ਯੂਨੀਅਨ ਨੇ ਮੰਗ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਦੇਸ਼ ਦੇ ਹਰ ਤਰਾਂ ਦੇ ਕਿਸਾਨਾਂ ਦੀਆਂ ਸਾਰੀਆਂ ਪੈਦਾਵਾਰੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਸੀ-2+50% ਦੇ ਫਾਰਮੁਲੇ ਮੁਤਾਬਿਕ ਦੇਣ ਦੀ ਕਾਨੂੰਨੀ ਗਾਰੰਟੀ ਤੇ ਜਿਨਸਾਂ ਖਰੀਦਣ ਲਈ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ।

ਬੀਬੀ ਰਾਜੂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ 23 ਫ਼ਸਲਾਂ ਲਈ ਐਲਾਨੇ ਜਾਂਦੇ ਐਮ.ਐਸ.ਪੀ. ਤੋਂ ਇਲਾਵਾ ਬਾਕੀ ਬਚਦੀਆਂ ਤਮਾਮ ਫ਼ਸਲਾਂ/ਪੈਦਾਵਾਰਾਂ ਜਿਵੇਂ ਕਿ ਸਬਜ਼ੀਆਂਫ਼ਲਦੁੱਧ ਅਤੇ ਮੱਛੀ ਆਦਿ ਲਈ ਵੀ ਘੱਟੋ-ਘੱਟ ਸਮਰਥਨ ਕੀਮਤ ਦਾ ਐਲਾਨ ਕੀਤਾ ਜਾਵੇ ਅਤੇ ਉਸੇ ਕੀਮਤ 'ਤੇ ਹੀ ਪੈਦਾਵਾਰ ਖਰੀਦਣ ਦੀ ਗਾਰੰਟੀ ਕੀਤੀ ਜਾਵੇ। ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਐਤਕੀ ਵੱਧ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਅਤੇ ਦਾਣੇ ਮਾਜੂ ਰਹਿਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ ਅਤੇ ਨਿਰਧਾਰਤ ਖਰੀਦ ਮਾਪਦੰਡਾਂ ਵਿੱਚ ਲੋੜ ਅਨੁਸਾਰ ਛੋਟ ਦਿੰਦਿਆਂ ਮੰਡੀਆਂ ਵਿੱਚੋਂ ਦਾਣੇ-ਦਾਣੇ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਮਹਿਲਾ ਕਿਸਾਨ ਨੇਤਾ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਇਸ ਵਾਰ ਹਾੜੀ ਦੇ ਸੀਜ਼ਨ ਦੌਰਾਨ ਰਿਕਾਰਡਤੋੜ ਗਰਮੀ ਪੈਣ ਕਾਰਨ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਰ ਕਿਸਾਨ ਨੂੰ ਪ੍ਰਤੀ ਏਕੜ ਪੰਜ ਤੋਂ ਅੱਠ ਕੁਇੰਟਲ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਵੱਡਾ ਨੁਕਸਾਨ ਹੋਇਆ ਹੈ। ਇਸ ਤਰਾਂ ਕਿਸਾਨਾਂ ਦੀ ਆਮਦਨ ਵਧਣ ਦੀ ਬਜਾਏ ਘਟ ਗਈ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਨੁਕਸਾਨ ਦੀ ਪੂਰਤੀ ਲਈ ਤੁਰੰਤ ਆਰਥਿਕ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ।ਬੀਬੀ ਰਾਜੂ ਨੇ ਕਿਹਾ ਕਿ ਭਾਰਤੀ ਖ਼ੁਰਾਕ ਨਿਗਮ ਕਣਕ ਦੇ ਸੁੰਗੜੇ ਦਾਣੇ ਵਾਲੀ ਖਰੀਦੀ ਹੋਈ ਜਿਣਸ ਦੀ ਸਿੱਧੀ ਡਲਿਵਰੀ’ ਲੈਣ ਤੋਂ ਇਨਕਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਝਾੜ ਘੱਟ ਨਿਕਲਣ ਕਾਰਨ ਪ੍ਰੇਸ਼ਾਨ ਹਨ ਉਥੇ ਕੇਂਦਰ ਸਰਕਾਰ ਦੇ ਨਵੇਂ ਫ਼ੈਸਲੇ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ ਅਤੇ ਖਰੀਦੀ ਹੋਈ ਕਣਕ ਨਾ ਚੁੱਕੇ ਜਾਣ ਕਰਕੇ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਚੁੱਕੇ ਹਨ। ਮਹਿਲਾ ਨੇਤਾ ਬੀਬੀ ਰਾਜੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਮੰਗ ਕੀਤੀ ਹੈ ਕਿ ਉਹ ਤੁਰੰਤ ਦਖ਼ਲ ਦੇ ਕੇ ਕੇਂਦਰ ਸਰਕਾਰ ਨੂੰ ਕਣਕ ਦੀ ਘੱਟ ਪੈਦਾਵਾਰ ਹੋਣ ਕਾਰਨ ਮੁਆਵਜ਼ਾ ਦੇਣ ਲਈ ਜ਼ੋਰ ਪਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕਣਕ ਵੇਚਣ ਵਿੱਚ ਆ ਰਹੀ ਵੱਡੀ ਪਰੇਸ਼ਾਨੀ ਤੋਂ ਬਚਾਉਣ ਅਤੇ ਸੁਚਾਰੂ ਖ਼ਰੀਦ ਕਰਵਾਈ ਜਾਵੇ। ਮੰਗ ਪੱਤਰ ਦੇਣ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਦੀ ਜਨਰਲ ਸਕੱਤਰ ਦਵਿੰਦਰ ਕੌਰਪਰਮਵੀਰ ਕੌਰਕੁਲਵਿੰਦਰ ਕੌਰਰਾਜਬੀਰ ਕੌਰਜਸ਼ਨਪ੍ਰੀਤ ਕੌਰਦਲਜਿੰਦਰ ਕੌਰਹਰਮੇਸ਼ ਕੌਰਬਲਜੀਤ ਕੌਰਜਸਵਿੰਦਰ ਕੌਰਸਨਦੀਪ ਕੌਰਮਨਜੀਤੀਪਰਮਜੀਤ ਕੌਰਕਮਲੇਸ਼ਰਾਣੀਰਾਜਵਿੰਦਰ ਕੌਰ ਸ਼ੇਰਗਿੱਲਕਿਰਪਾਲ ਕੌਰਹਰਮੀਤ ਕੌਰਪਰਮਜੀਤ ਕੌਰਹਰਨਿੰਦਰ ਕੌਰਸ਼ਲਿੰਦਰ ਕੌਰਰਾਜ ਕੌਰਸ਼ਾਤੀ ਦੇਵੀ ਵੀ ਮੌਜੂਦ ਸਨ।