ਚੋਣਾਂ ਵਿਚ ਅਰੂਸਾ  ਕੈਪਟਨ ਦੇ ਹੱਕ ਵਿਚ ! ਅਖੇ  ਚੰਨੀ ਕਮਜ਼ੋਰ ਨੇਤਾ, ਕੈਪਟਨ ਫਾਈਟਰ

ਚੋਣਾਂ ਵਿਚ ਅਰੂਸਾ  ਕੈਪਟਨ ਦੇ ਹੱਕ ਵਿਚ ! ਅਖੇ  ਚੰਨੀ ਕਮਜ਼ੋਰ ਨੇਤਾ, ਕੈਪਟਨ ਫਾਈਟਰ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਦੁਬਾਰਾ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀ ਐਂਟਰੀ ਹੋ ਗਈ ਹੈ। ਅਰੂਸਾ ਆਲਮ ਨੇ ਹੁਣ ਪੰਜਾਬ 'ਚ ਕਾਂਗਰਸ ਦੇ ਅੰਦਰ ਚੱਲ ਰਹੇ ਘਮਸਾਨ 'ਤੇ ਚੁਟਕੀ ਲਈ ਹੈ। ਅਰੂਸਾ ਨੇ ਕਿਹਾ ਕਿ ਕਾਂਗਰਸੀਆਂ ਨੂੰ ਆਪਣੇ ਕਰਮਾਂ ਦੀ ਸਜ਼ਾ ਭੁਗਤਣੀ ਪੈ ਰਹੀ ਹੈ।  ਅਰੂਸਾ ਨੇ ਕਿਹਾ ਕਿ ਚਰਨਜੀਤ ਚੰਨੀ ਵਰਗੇ ਕਮਜ਼ੋਰ ਮੁੱਖ ਮੰਤਰੀ ਨੂੰ ਗ਼ੈਰ-ਜਮਹੂਰੀ ਤਰੀਕੇ ਨਾਲ ਬਣਾਇਆ ਗਿਆ ਹੈ। ਅਰੂਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫਾਈਟਰ ਦੱਸਿਆ। ਅਰੂਸਾ ਨੇ ਕਿਹਾ ਕਿ ਕੈਪਟਨ ਸਾਫ਼-ਸੁਥਰੇ ਨੇਤਾ ਹਨ। ਸਿਆਸਤ ਨੂੰ ਉਨ੍ਹਾਂ ਦੀ ਲੋੜ ਹੈ।ਕਾਂਗਰਸ ਨੇ ਬੇਸ਼ਰਮੀ ਨਾਲ ਕੈਪਟਨ ਦੀ ਪਿੱਠ 'ਚ ਛੁਰਾ ਮਾਰਿਆ।ਅਰੂਸਾ ਆਲਮ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਬਾਰੇ ਜੋ ਮਰਜ਼ੀ ਕਿਹਾ ਹੋਵੇ, ਪਰ ਉਨ੍ਹਾਂ ਖ਼ਿਲਾਫ਼ ਵੀ ਗੰਭੀਰ ਦੋਸ਼ ਹਨ। ਇਹ ਕਿਹਾ ਜਾਂਦਾ ਹੈ ਕਿ ਸਿੱਧੂ ਮੁੰਬਈ 'ਚ ਬੈਠੇ ਰਹਿੰਦੇ ਸਨ ਤੇ ਉਨ੍ਹਾਂ ਦਾ ਮੰਤਰਾਲਾ ਨਵਜੋਤ ਕੌਰ ਸਿੱਧੂ ਚਲਾਉਂਦੇ ਸਨ। ਉਹ ਪੈਸੇ ਵੀ ਲੈਂਦੇ ਸਨ।

ਅਰੂਸਾ ਆਲਮ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਹਨ। ਹਾਲਾਂਕਿ ਪੰਜਾਬ 'ਚ ਕੈਪਟਨ ਨੂੰ ਹਟਾ ਕੇ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦਾ ਨਾਂ ਫਿਰ ਤੋਂ ਸਾਹਮਣੇ ਆਇਆ ਸੀ। ਅਸਲ ਹੰਗਾਮਾ ਉਦੋਂ ਹੋਇਆ ਜਦੋਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਅਰੂਸਾ ਦੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਸੀ।