ਡਾਕਟਰ ਅਮਰਜੀਤ ਸਿੰਘ ਨੂੰ ਗਹਿਰਾ ਸਦਮਾ

ਡਾਕਟਰ ਅਮਰਜੀਤ ਸਿੰਘ ਨੂੰ ਗਹਿਰਾ ਸਦਮਾ

ਵੱਡੇ ਭਰਾ ਸਰਦਾਰ ਦਲਜੀਤ ਸਿੰਘ ਅਕਾਲ ਚਲਾਣਾ ਕਰ ਗਏ 

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਖਾਲਿਸਤਾਨ ਅਫੇਅਰਜ਼ ਸੈਂਟਰ ਅਤੇ ਟੀ ਵੀ 84 ਦੇ ਸੰਚਾਲਕ ਡਾਕਟਰ ਅਮਰਜੀਤ ਸਿੰਘ ਦੇ ਵੱਡੇ ਭਰਾ ਦੀ ਮੋਹਾਲੀ ਵਿੱਚ ਮੌਤ ਹੋ ਗਈ ਹੈ। ਉਹ ਚੀਫ ਇੰਜੀਨੀਅਰ ਵਜੋਂ ਰਿਟਾਇਰ ਹੋਏ ਸਨ। ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਸਿੱਖ ਸੈਂਟਰ ਵਰਜੀਨੀਆਂ ਵਿਖੇ 5 ਫ਼ਰਵਰੀ ਨੂੰ ਭੋਗ ਪਾਏ ਜਾਣਗੇ। ਵਧੇਰੇ ਜਾਣਕਾਰੀ ਜਾਂ ਡਾਕਟਰ ਅਮਰਜੀਤ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ (917)821-7368 ਤੇ ਕਾਲ ਕਰ ਸਕਦੇ ਹੋ।

ਅੰਮ੍ਰਿਤਸਰ ਟਾਈਮਜ਼ ਦੀ ਸਾਰੀ ਟੀਮ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਬੇਨਤੀ ਕਰਦੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਸਰਦਾਰ ਅਮਰਜੀਤ ਸਿੰਘ ਤੇ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ਤੇ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ੇ ।