ਦੁਕਾਨ ਵਿੱਚ ਨਸ਼ਾ ਰੱਖ ਕੇ ਫਸਾਉਣ ਦੀ ਕੋਸ਼ਿਸ਼ ਕਰਨ ਵਾਲੇ 6 ਪੁਲਿਸ ਮੁਲਾਜ਼ਮ ਮੁਅੱਤਲ

ਦੁਕਾਨ ਵਿੱਚ ਨਸ਼ਾ ਰੱਖ ਕੇ ਫਸਾਉਣ ਦੀ ਕੋਸ਼ਿਸ਼ ਕਰਨ ਵਾਲੇ 6 ਪੁਲਿਸ ਮੁਲਾਜ਼ਮ ਮੁਅੱਤਲ

ਗੜ੍ਹਸ਼ੰਕਰ: ਪਿੰਡ ਪੈਂਸਰਾ ਵਿੱਚ ਕਰਿਆਨੇ ਦੀ ਦੁਕਾਨ ਕਰਦੇ ਦੁਕਾਨਦਾਰ ਦੀ ਦੁਕਾਨ ਵਿੱਚ ਕੋਲੋਂ ਨਸ਼ਾ ਰੱਖ ਕੇ ਫਸਾਉਣ ਦੀ ਕੋਸ਼ਸ਼ ਕਰਨ ਵਾਲੀ ਪੁਲਿਸ ਟੋਲੀ ਦੇ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਗੜ੍ਹਸ਼ੰਕਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪਿੰਡ ਪੈਂਸਰਾ ਵਿੱਚ ਨਸ਼ਾ ਤਸਕਰੀ ਸਬੰਧੀ ਛਾਪਾ ਮਾਰਨ ਗਏ ਨਾਰਕੋਟਿਕਸ ਸੈੱਲ ਦੇ ਛੇ ਮੁਲਾਜ਼ਮ ਜਾਂਚ ਦੌਰਾਨ ਦੋਸ਼ੀ ਪਾਏ ਗਏ ਹਨ ਅਤੇ ਇਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਮੁਲਾਜ਼ਮਾਂ ਵਿੱਚ ਨਾਰਕੋਟਿਕਸ ਸੈੱਲ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ, ਹਰੀਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇਕ ਲੇਡੀ ਕਾਂਸਟੇਬਲ ਰਾਜਬੀਰ ਕੌਰ, ਕਾਂਸਟੇਬਲ ਰਾਕੇਸ਼ ਕੁਮਾਰ ਅਤੇ ਹੌਲਦਾਰ ਅਵਤਾਰ ਸਿੰਘ ਸ਼ਾਮਲ ਹਨ। 

ਡੀਐੱਸਪੀ ਅਨੁਸਾਰ ਮੁਅੱਤਲ ਕੀਤੇ ਮੁਲਾਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਵੀ ਦਰਜ ਕੀਤਾ ਗਿਆ ਹੈ। 

ਦੱਸ ਦਈਏ ਕਿ ਪਿੰਡ ਪੈਂਸਰਾ ਵਿੱਚ ਕੱਲ੍ਹ ਉਦੋਂ ਦਹਿਸ਼ਤ ਪੈਦਾ ਹੋ ਗਈ ਸੀ ਜਦੋਂ ਜ਼ਿਲ੍ਹਾ ਪੁਲੀਸ ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਦੁਕਾਨ ਵਿੱਚ ਕੋਲੋਂ ਨਸ਼ਾ ਰੱਖ ਕੇ ਦੁਕਾਨਦਾਰ ਨੂੰ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਮੁਲਾਜ਼ਮਾਂ ਨੂੰ ਇੱਕ ਘਰ ਵਿੱਚ ਬੰਦ ਕਰ ਲਿਆ ਸੀ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁਲਾਜ਼ਮਾਂ ਦੀ ਗੱਡੀ ਦੀ ਤਲਾਸ਼ੀ ਲੈਣ ’ਤੇ ਇਸ ਵਿੱਚੋਂ ਚਿੱਟੇ ਸਮੇਤ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। 

ਇਸ ਘਟਨਾ ਸਬੰਧੀ ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿੱਕ ਕਰੋ:
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।