ਪੰਜਾਬ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਹਿਰਾਸਤ ਵਿਚ ਲਿਆ

ਪੰਜਾਬ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਹਿਰਾਸਤ ਵਿਚ ਲਿਆ

ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਜਾ ਆਤਮ ਸਮਰਪਣ?

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਪੰਜਾਬ ਪੁਲਿਸ ਤੇ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿਚ ਲੈਣ ਦੀ ਸੂਚਨਾ ਮਿਲੀ ਹੈ।ਇਹ ਗ੍ਰਿਫਤਾਰੀ ਹੈ ਜਾ ਆਤਮ ਸਮਰਪਣ ਇਸ ਬਾਰੇ ਸਪਸ਼ਟ ਜਣਕਾਰੀ ਨਹੀਂ ਹੈ।ਮਿਲੀ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਜਿਸ ਵਿਰੁੱਧ ਪੰਜਾਬ ਪੁਲਿਸ ਵੱਲੋਂ ਐੱਨ ਐੱਸ ਏ ਐਕਟ ਲਗਾਇਆ ਗਿਆ ਹੈ । ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਜਿੱਥੇ ਪਹਿਲਾਂ  ਹੀ ਜਥੇਬੰਦੀ ਨਾਲ ਸਬੰਧਤ ਸਿੱਖ ਨੌਜਵਾਨ ਬੰਦ ਹਨ।


ਦੱਸਣਯੋਗ ਹੈ ਕਿ ਜਿਸ ਪਿੰਡ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜੱਦੀ ਪਿੰਡ ਹੈ ਉਸੇ ਪਿੰਡ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਵੱਡੇ ਇਕੱਠ ਦੀ ਹਾਲ ਹੀ ਚ ਤਾਜਪੋਸ਼ੀ ਹੋਈ ਸੀ। ਸੂਤਰ ਇਹ ਵੀ ਦੱਸਦੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਰਾਤ ਨੂੰ ਹੀ ਪਹਿਲ ਰੋਡੇ ਵਿਖੇ ਪੁੱਜ ਗਏ ਸਨ। ਏਧਰ ਭਾਈ ਜਸਵੀਰ ਸਿੰਘ ਰੋਡੇ ਦੱਸਦੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ- ਸਮਰਪਣ ਕੀਤਾ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਸਵੇਰੇ ਪੰਜ ਬਾਣੀਆਂ ਦਾ ਪਾਠ ਕੀਤਾ ਗਿਆ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਸੰਬੋਧਨ ਵੀ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੁਲਸ ਨੂੰ ਸਰੰਡਰ ਕੀਤਾ ਗਿਆ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਸਮੇਂ ਵੱਡੇ ਅਧਿਕਾਰੀ ਮੌਜੂਦ ਸਨ।