ਮਾਮਲਾ ਸ਼ਿਵ ਸੈਨਾ ਦੇ ਸੋਨੀ ਵਲੋਂ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਦਾ

ਮਾਮਲਾ ਸ਼ਿਵ ਸੈਨਾ ਦੇ ਸੋਨੀ ਵਲੋਂ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਦਾ

ਗੁਰਦਾਸਪੁਰ 'ਵਿਚ ਸਿੱਖ ਜਥੇਬੰਦੀਆਂ ਨੇ ਘੇਰਿਆ ਐਸ ਐਸ ਪੀ ਦਫ਼ਤਰ, ਦੋਸ਼ੀ ਦੀ ਗ੍ਰਿਫ਼ਤਾਰੀ 'ਤੇ ਅੜੇ

ਅੰਮ੍ਰਿਤਸਰ ਟਾਈਮਜ਼

 ਗੁਰਦਾਸਪੁਰ : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਵਿਚ ਗੁੱਸੇ ਦੀ ਲਹਿਰ ਹੈ। ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤਕ ਸੋਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।ਇਸ ਦੌਰਾਨ ਐਸਐਸਪੀ ਦੀਪਕ ਹਿਲੋਰੀ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਜਥੇਬੰਦੀਆਂ ਦੇ ਨੁਮਾਇੰਦੇ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੂਫ਼ਾਨ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵੇਲੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।