ਆਪ ਸਰਕਾਰ ਹਰ ਧਰਮ ਦਾ ਕਰਦੀ ਸਤਿਕਾਰ-ਧਾਲੀਵਾਲ

ਆਪ ਸਰਕਾਰ ਹਰ ਧਰਮ ਦਾ ਕਰਦੀ ਸਤਿਕਾਰ-ਧਾਲੀਵਾਲ

ਕੋਈ ਵੀ ਧਰਮ ਭੇਦਭਾਵ ਦਾ ਸੰਦੇਸ਼ ਨਹੀਂ ਦਿੰਦਾ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ

ਅੰਮ੍ਰਿਤਸਰ ਟਾਈਮਜ਼

ਰਈਆ,3 ਸਤੰਬਰ ਕਮਲਜੀਤ ਸੋਨੂੰ)—ਪਿਛਲੇ ਦਿਨੀਂ ਚਰਚ ਵਿੱਚ ਹੋਈਆਂ ਘਟਨਾਵਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ ਕੁੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਜਿੰਨਾਂ ਦੋਸ਼ੀਆਂ ਵੱਲੋਂ ਚਰਚ ਵਿੱਚ ਭੰਨਤੋੜ ਕੀਤੀ ਗਈ ਹੈ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾਂ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਥੋੜੀ ਹੈ ਅਤੇ ਇਨ੍ਹਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

 ਸ੍ਰ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਿਖੇ ਹੀ ਉਨ੍ਹਾਂ ਦਾ ਗ੍ਰਹਿ ਨਿਵਾਸ ਹੈ ਅਤੇ ਅੱਜ ਉਹ ਚਰਚ ਵਿਖੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਮਿਲਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਅੱਜ ਸ਼ਾਂਤੀਪੂਰਕ ਕੈਂਡਲ ਮਾਰਚ ਕੱਢਿਆ ਜਾਣਾ ਹੈ। ਸ੍ਰ ਧਾਲੀਵਾਲ ਨੇ ਚਰਚ ਦਾ ਫਾਦਰ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਘਟਨਾਵਾਂ ਤੇ ਸਖਤ ਨਜਰ ਰੱਖੀ ਜਾਵੇ ਅਤੇ ਦੋਸ਼ੀਆਂ ਨੂੰ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਈਸਾਈ ਭਾਈਚਾਰੇ ਨਾਲ ਹਮੇਸ਼ਾਂ ਚਟਾਨ ਵਾਂਗ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸਾਡੇ ਕੁਝ ਵਿਰੋਧੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਪਰ ਉਨ੍ਹਾਂ ਨੂੰ ਆਪਣੀਆਂ ਇਨ੍ਹਾਂ ਕੋਝੀਆਂ ਹਰਕਤਾਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਸੰਜੀਦਗੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ 2-3 ਦਿਨਾਂ ਵਿੱਚ ਇਸ ਦਾ ਨਤੀਜਾ ਸਭ ਦੇ ਸਾਹਮਣੇ ਹੋਵੇਗਾ। ਸ੍ਰ ਧਾਲੀਵਾਲ ਨੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ  ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਧਰਮ ਭੇਦਭਾਵ ਦਾ ਸੰਦੇਸ਼ ਨਹੀਂ ਦਿੰਦਾ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਆਪਸੀ ਤਿਓਹਾਰ  ਮਨਾਉਣੇ ਚਾਹੀਦੇ ਹਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।