ਪੰਜਾਬ ਦੇ ਸਕੂਲਾਂ, ਕਾਲਜਾਂ ਵਿਚ ਛੁੱਟੀਆਂ ਸਿਰਫ ਬੱਚਿਆਂ ਨੂੰ, ਅਧਿਆਪਕਾਂ ਤੇ ਹੋਰ ਅਮਲੇ ਨੂੰ ਹਾਜ਼ਰ ਹੋਣਾ ਪਵੇਗਾ

ਪੰਜਾਬ ਦੇ ਸਕੂਲਾਂ, ਕਾਲਜਾਂ ਵਿਚ ਛੁੱਟੀਆਂ ਸਿਰਫ ਬੱਚਿਆਂ ਨੂੰ, ਅਧਿਆਪਕਾਂ ਤੇ ਹੋਰ ਅਮਲੇ ਨੂੰ ਹਾਜ਼ਰ ਹੋਣਾ ਪਵੇਗਾ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿੱਥੇ 31 ਮਾਰਚ ਤੱਕ ਸੂਬੇ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਦੂਜੇ ਪਾਸੇ ਇਸ ਐਲਾਨ ਤੋਂ ਬਾਅਦ ਅਧਿਆਪਕਾਂ ਅੰਦਰ ਸਕੂਲਾਂ 'ਚ ਹਾਜ਼ਰ ਹੋਣ ਨੂੰ ਲੈ ਕੇ ਪਏ ਭੰਬਲਭੂਸੇ ਨੂੰ ਦੂਰ ਕਰਨ ਲਈ ਅੱਜ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰ ਕੇ ਇਸ ਸਬੰਧੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ 31 ਮਾਰਚ ਤੱਕ ਵਿਦਿਆਰਥੀਆਂ ਨੂੰ ਛੁੱਟੀਆਂ ਰਹਿਣਗੀਆਂ ਪਰ ਅਧਿਆਪਕ ਅਤੇ ਹੋਰ ਅਮਲਾ ਆਮ ਵਾਂਗ ਸਕੂਲਾਂ 'ਚ ਹਾਜ਼ਰ ਹੋ ਕੇ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ। 

ਇਸ ਸਬੰਧੀ ਵਿਭਾਗ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਸਮੂਹ ਸਰਕਾਰੀ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਵਿਖੇ ਕੇਵਲ ਪ੍ਰੀਖਿਆ ਵਾਲੇ ਦਿਨ ਹੀ ਅਤੇ ਕੇਵਲ ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ 'ਚ ਹਾਜ਼ਰ ਹੋਣ ਲਈ ਪਾਬੰਦ ਕੀਤਾ ਜਾਵੇ ਜਿਨ੍ਹਾਂ ਨੇ ਉਸ ਦਿਨ ਪ੍ਰੀਖਿਆ ਦੇਣੀ ਹੋਵੇ। ਇਸ ਤੋਂ ਇਲਾਵਾ ਅਗਲੇ ਹੁਕਮਾਂ ਤੱਕ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਹਾਜ਼ਰ ਨਾ ਕਰਵਾਇਆ ਜਾਵੇ। 

ਚਿੱਠੀ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਸਕੂਲ 'ਚ ਕੰਮ ਕਰਦਾ ਟੀਚਿੰਗ ਨਾਨ ਟੀਚਿੰਗ ਸਟਾਫ਼ ਅਤੇ ਹੋਰ ਅਮਲਾ ਪਹਿਲਾਂ ਵਾਂਗ ਹੀ ਨਿਯਮਿਤ ਤੌਰ 'ਤੇ ਸਕੂਲ 'ਚ ਹਾਜ਼ਰ ਹੋਵੇਗਾ।